ਨੌਸ਼ਹਿਰਾ ਮੱਝਾ ਸਿੰਘ, 22 ਜਨਵਰੀ (ਰਵੀ ਭਗਤ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿਚ ਵੀ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤੇ ਸਰਕਾਰ ਦੇ ਇਨ੍ਹਾਂ ਵਿਕਾਸ ਕਾਰਜਾਂ ਤੇ ਲੋਕ ਪੱਖੀ ਨੀਤੀਆਂ ਤੋਂ ਲੋਕ ਖੁਸ਼ ਹਨ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਮਸ਼ੇਰ ਸਿੰਘ ਮੂਲਿਆਂਵਾਲ ਨੇ ਆਪਣੇ ਗ੍ਰਹਿ ਵਿਖੇ ਰੱਖੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸੂਬਾ ਕਾਰਜਕਾਰੀ ਪ੍ਰਧਾਨ ਤੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਰਹਿਨੁਮਾਈ ਹੇਠ ਹਲਕੇ ਅੰਦਰ ਪਿੰਡਾਂ ਦੇ ਵਿਕਾਸ ਕਾਰਜ ਨਿਰੰਤਰ ਚੱਲ ਰਹੇ ਹਨ ਤੇ ਕੋਈ ਵੀ ਪਿੰਡ ਸਰਕਾਰੀ ਸਹੂਲਤਾਂ ਤੋਂ ਸੱਖਣਾ ਨਹੀਂ ਰਹੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲ ਆਫ਼ ਐਮੀਨੈਂਸ ਤੇ ਆਮ ਆਦਮੀ ਕਲੀਨਿਕ ਖੋਲੇ | ਇਸ ਤੋਂ ਇਲਾਵਾ ਅਧਿਆਪਕਾਂ ਦਾ ਵਿਦੇਸ਼ੀ ਟੂਰ, ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ, 10 ਲੱਖ ਤੱਕ ਸਿਹਤ ਬੀਮਾ ਯੋਜਨਾ ਅਤੇ ਹਰ ਵਰਗ ਦੇ ਲੋਕਾਂ ਲਈ 600 ਯੂਨਿਟ ਬਿਜਲੀ ਮੁਆਫ਼ ਕੀਤੀ | ਇਸ ਮੌਕੇ ਮਨਜੀਤ ਸਿੰਘ, ਰਣਜੀਤ ਸਿੰਘ, ਰਘਬੀਰ ਸਿੰਘ, ਹਰਪ੍ਰੀਤ ਸਿੰਘ, ਇਕਬਾਲ ਸਿੰਘ, ਗੁਰਪ੍ਰੀਤ ਸਿੰਘ, ਮੋਨੂੰ ਆਦਿ ਹਾਜ਼ਰ ਸਨ |