04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਐੱਸ. ਐੱਲ. ਬਾਵਾ ਕਾਲਜ ਵਿਖੇ ਐੈੱਨ.ਐੱਸ.ਐੱਸ. ਕੈਂਪ ਦੇ ਪੰਜਵੇਂ ਦਿਨ ਸਫਾਈ ਮੁਹਿੰਮ ਚਲਾਈ <br/>

ਐੱਸ.ਐੱਲ. ਬਾਵਾ ਕਾਲਜ ਦੇ ਵਿਦਿਆਰਥੀ ਸਫਾਈ ਮੁਹਿੰਮ ਦੌਰਾਨ | ਤਸਵੀਰ : ਜਤਿੰਦਰ ਕੱਦ <br/> 28-01-2026
ਬਟਾਲਾ, 27 ਜਨਵਰੀ (ਸਤਿੰਦਰ ਸਿੰਘ)-ਸਥਾਨਕ ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦੇ ਪਿ੍ੰਸੀਪਲ ਡਾ. ਵਰਿੰਦਰ ਭਾਟੀਆ ਦੀ ਅਗਵਾਈ ਤੇ ਐੱਨ.ਐੱਸ.ਐੱਸ. ਵਿਭਾਗ ਦੇ ਪ੍ਰੋਗਰਾਮ ਅਫਸਰ ਡਾ. ਗੁਰਵੰਤ ਸਿੰਘ ਤੇ ਡਾ. ਨਵੀਨ ਚੰਦ ਦੀ ਦੇਖ-ਰੇਖ ਵਿਚ ਐੱਨ.ਐੱਸ.ਐੱਸ. ਦੇ 7 ਰੋਜ਼ਾ ਕੈਂਪ ਦੇ ਪੰਜਵੇਂ ਦਿਨ ਸਫਾਈ ਮੁਹਿੰਮ ਤਹਿਤ ਵੱਖ-ਵੱਖ ਸਥਾਨਾਂ ਉੱਪਰ ਸਫਾਈ ਕਰ ਕੇ ਲੋਕਾਂ ਨੂੰ ਵਾਤਾਵਰਨ ਸਾਫ ਰੱਖਣ ਲਈ ਪ੍ਰੇਰਿਤ ਕੀਤਾ | ਇਸ ਤਹਿਤ ਵਿਦਿਆਰਥੀਆਂ ਨੇ ਵੱਧ ਤੋਂ ਵੱਧ ਸਹਿਯੋਗ ਕਰ ਕੇ ਸਫਾਈ ਮੁਹਿੰਮ ਵਾਲੇ ਮਿਸ਼ਨ ਨੂੰ ਕਾਮਯਾਬ ਕਰਨ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਪਿ੍ੰਸੀਪਲ ਡਾ. ਵਰਿੰਦਰ ਭਾਟੀਆ ਨੇ ਵਿਦਿਆਰਥੀਆਂ ਦੇ ਅਜਿਹੇ ਕਾਰਜ ਦੀ ਸ਼ਾਲਾਘਾ ਕਰਦੇ ਹੋਇਆ ਵਾਤਵਰਨ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ | ਇਸ ਮੌਕੇ ਪ੍ਰੋਗਰਾਮ ਅਫਸਰ ਡਾ. ਗੁਰਵੰਤ ਸਿੰਘ, ਡਾ. ਨਵੀਨ ਚੰਦ ਨੇ ਵਿਦਿਆਰਥੀਆਂ ਵਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਵਿਸ਼ਵਾਸ਼ ਦਿਵਾਇਆ ਕਿ ਅੱਗੇ ਤੋਂ ਵੀ ਅਜਿਹੇ ਸਮਾਜ ਸੁਧਾਰਕ ਕਾਰਜ ਕਰਵਾਉਂਦੇ ਰਹਾਂਗੇ | ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸ੍ਰੀ ਕੁਨਾਲ ਨਾਰੰਗ ਨੇ ਵਿਸ਼ੇਸ਼ ਭੂਮਿਕਾ ਨਿਭਾਈ |

ਪਿਛਲੀ ਖ਼ਬਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕਲੇਰ ਖੁਰਦ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ <br/> ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਮਾਜ ਸੇਵੀ ਕਲੱਬ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।