04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਲੋਕਿਕ ਨਗਰ ਕੀਰਤਨ ਸਜਾਏ <br/>

ਗੁਰਦੁਆਰਾ ਬਾਬਾ ਬੁੱਧ ਸਿੰਘ ਅੱਡਾ ਕੋਟਲੀ ਸੂਰਤ ਮੱਲ੍ਹੀ ਤੋਂ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ ਸਾਹਿਬਾਨ | ਤਸਵੀਰ : ਨਾਗਰਾ <br/> 28-01-2026
ਕੋਟਲੀ ਸੂਰਤ ਮੱਲ੍ਹੀ, 27 ਜਨਵਰੀ (ਕੁਲਦੀਪ ਸਿੰਘ ਨਾਗਰਾ)-ਨਿਧੜਕ ਯੋਧੇ, ਕਹਿਣੀ ਅਤੇ ਕਥਨੀ ਦੇ ਪੂਰੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਕੋਟਲੀ ਸੂਰਤ ਮੱਲ੍ਹੀ ਦੀਆਂ ਸੰਗਤਾਂ ਵਲੋਂ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਬੰਧੀ ਗੁਰਦੁਆਰਾ ਬਾਬਾ ਬੁੱਧ ਸਿੰਘ ਅੱਡਾ ਕੋਟਲੀ ਸੂਰਤ ਮੱਲ੍ਹੀ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ 'ਚ ਅਲੋਕਿਕ ਨਗਰ ਕੀਰਤਨ ਸਜਾਏ ਗਏ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਅੰਗੀਠਾ ਸਾਹਿਬ ਸੰਤ ਬਾਬਾ ਅਵਤਾਰ ਸਿੰਘ ਜੀ ਛੱਤਵਾਲੇ, ਗੁਰਦੁਆਰਾ ਤਪਅਸਥਾਨ ਸਾਹਿਬ ਸੰਤ ਬਾਬਾ ਅਵਤਾਰ ਸਿੰਘ ਜੀ ਛੱਤਵਾਲੇ, ਗੁਰਦੁਆਰਾ ਸਿੰਘ ਸਭਾ ਸਮੇਤ ਵੱਖ-ਵੱਖ ਪੜ੍ਹਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਬਾਬਾ ਬੁੱਧ ਸਿੰਘ ਵਿਖੇ ਅਰਦਾਸ ਉਪਰੰਤ ਸੰਪੂਰਨ ਹੋਇਆ | ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਅਟੁੱਟ ਲੰਗਰ ਲਗਾਏ | ਜਦੋਂ ਕਿ ਢਾਡੀ ਭਾਈ ਸਰਬਜੀਤ ਸਿੰਘ ਫ਼ਜਲਾਬਾਦ ਦੇ ਜਥੇ ਨੇ ਸੰਗਤਾਂ ਨੂੰ ਸਾਨਾਮੱਤ ਸਿੱਖ ਨਾਲ ਜੋੜਦਿਆਂ ਇਲਾਹੀ ਗੁਰਬਾਣੀ ਦੇ ਲੜ ਲੱਗਣ ਲਈ ਪ੍ਰੇਰਿਆ ਕੀਤਾ | ਇਸ ਮੌਕੇ ਬਾਬਾ ਸਤਨਾਮ ਸਿੰਘ ਕੋਟਲੀ, ਬਲਦੇਵ ਸਿੰਘ ਧਾਲੀਵਾਲ, ਦਲਬੀਰ ਸਿੰਘ ਭਿੱਲਾ ਕੋਟਲੀ, ਗਿਆਨੀ ਰਛਪਾਲ ਸਿੰਘ ਸਰਪੰਚ ਕੋਟਲੀ ਭਿੱਟੇਵੱਢ, ਸਵਿੰਦਰ ਸਿੰਘ ਭੰਮਰਾ, ਸਰਪੰਚ ਤੇਜਬੀਰ ਸਿੰਘ ਭਿੱਟੇਵੱਢ ਕੋਟਲੀ, ਨਰਿੰਦਰ ਸਿੰਘ ਧਾਲੀਵਾਲ, ਸਰਪੰਚ ਸੁਖਵਿੰਦਰ ਸਿੰਘ ਕੋਟਲੀ, ਦਲਜੀਤ ਸਿੰਘ ਕੋਟਲੀ, ਜਸਵੰਤ ਸਿੰਘ ਆੜ੍ਹਤੀ ਗੈਸਵਾਲੇ, ਥਾਣੇਦਾਰ ਗੁਰਮੇਜ਼ ਸਿੰਘ ਕੋਟਲੀ, ਆੜ੍ਹਤੀ ਭੁਪਿੰਦਰਬੀਰ ਸਿੰਘ ਭਿੱਟੇਵੱਢ, ਨੰਬਰਦਾਰ ਮਨਜੀਤ ਸਿੰਘ ਕੋਟਲੀ, ਜੇ.ਈ. ਬਿਕਰਮ ਸਿੰਘ, ਜੱਗਾ ਭੰਮਰਾ, ਹਰਦੇਵ ਸਿੰਘ ਭੰਮਰਾ, ਪਲਵਿੰਦਰ ਸਿੰਘ ਸੋਨੂੰ, ਸਾਬਕਾ ਸਰਪੰਚ ਅਵਤਾਰ ਸਿੰਘ ਕੋਟਲੀ, ਸਾਬਕਾ ਸਰਪੰਚ ਜਸਵੰਤ ਸਿੰਘ ਕੋਟਲੀ, ਸਰਪੰਚ ਸੁਰਜੀਤ ਸਿੰਘ ਮਾਹਲ, ਪਲਵਿੰਦਰ ਸਿੰਘ ਧਾਲੀਵਾਲ ਆੜ੍ਹਤੀ, ਆੜ੍ਹਤੀ ਜਗਰੂਪ ਸਿੰਘ ਧਾਲੀਵਾਲ, ਅਮਰਬੀਰ ਸਿੰਘ ਧਾਲੀਵਾਲ ਆੜ੍ਹਤੀ, ਉਘੇ ਕਾਰੋਬਾਰੀ ਵਿਜੇ ਕੁਮਾਰ ਸੋਨੀ, ਬਾਬਾ ਨਿਰਮਲ ਸਿੰਘ ਕੋਟਲੀ, ਬਾਬਾ ਗੁਰਮੀਤ ਸਿੰਘ ਗੀਤਾ, ਬਾਬਾ ਪਿਆਰਾ ਸਿੰਘ ਨਿਹੰਗ, ਡਾਕਟਰ ਸੁਖਵਿੰਦਰ ਸਿੰਘ ਰੰਧਾਵਾ, ਅਮਰੀਕ ਸਿੰਘ ਬਿੱਟੂ, ਹਰਪ੍ਰੀਤ ਸਿੰਘ ਹੈਪੀ ਕੋਟਲੀ, ਪੱਪੂ ਮਹਾਜਨ, ਪਿ੍ੰਸੀਪਲ ਗੁਰਦੇਵ ਸਿੰਘ ਕੋਟਲੀ, ਸੁਖਦੇਵ ਸਿੰਘ ਭੰਮਰਾ, ਚੰਨਪ੍ਰੀਤ ਸਿੰਘ ਬੇਦੀ, ਜਸਵਿੰਦਰ ਸਿੰਘ ਗੋਗੀ ਸਾਬਕਾ ਸਰਪੰਚ, ਮਨਜੀਤ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਹੋਣ ਨਾਲ ਲੋਕ ਖੁਸ਼-ਫੱਤੂਪੁਰ/ਨਬੀਨਗਰ <br/> ਅਗਲੀ ਖ਼ਬਰ ਕੇਂਦਰ ਸਰਕਾਰ ਵਿਰੁੱਧ ਰੋਸ ਮਾਰਚ 'ਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹੋਏ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।