05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਜ਼ਿਲ੍ਹਾ ਪਠਾਨਕੋਟ ਅੰਦਰ ਵੱਖ-ਵੱਖ ਥਾਈਾ ਧੂਮਧਾਮ ਨਾਲ ਮਨਾਇਆ ਗਣਤੰਤਰ ਦਿਵਸ

ਅਜੀਤ ਡੈਸਕ 28-01-2026
ਪਠਾਨਕੋਟ, 27 ਜਨਵਰੀ (ਸੰਧੂ/ਆਸ਼ੀਸ਼ ਸ਼ਰਮਾ/ਵਿਨੋਦ)-ਅਮਨ ਅਰੋੜਾ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲੇਖਣ ਸਮੱਗਰੀ, ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਤੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਪੰਜਾਬ ਨੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ 77ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਰੰਗਲਾ, ਖ਼ੁਸ਼ਹਾਲ, ਹੱਸਦਾ ਤੇ ਖੇਡਦਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਜਾਰੀ ਰੱਖਣ ਦਾ ਅਹਿਦ ਲਿਆ ਅਤੇ ਸਰਕਾਰ ਵਲੋਂ ਸਿਹਤ, ਸਿੱਖਿਆ ਤੇ ਹੋਰ ਖੇਤਰਾਂ ਵਿਚ ਕੀਤੀਆਂ ਜਾ ਰਹੀਆਂ ਕ੍ਰਾਂਤੀਕਾਰੀ ਤਬਦੀਲੀਆਂ ਦੀ ਸ਼ਲਾਘਾ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਇੰਚਾਰਜ ਪਠਾਨਕੋਟ ਵਿਭੂਤੀ ਸ਼ਰਮਾ, ਪੰਜਾਬ ਸਟੇਟ ਵੁਮੈਨ ਕੋਆਰਡੀਨੇਟਰ ਮਾਝਾ ਜੋਨ ਇੰਚਾਰਜ ਰੇਖਾ ਮਣੀ ਸ਼ਰਮਾ, ਪੰਜਾਬ ਸਕੱਤਰ ਸੁਭਾਸ਼ ਵਰਮਾ, ਮਾਝਾ ਜ਼ੋਨ ਇੰਚਾਰਜ ਐੱਸ.ਸੀ. ਵਿੰਗ ਠੇਕੇਦਾਰ ਅਮਰਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਾਹਿਬ ਸਿੰਘ ਸਾਬਾ, ਚੇਅਰਮੈਨ ਮਾਰਕੀਟ ਕਮੇਟੀ ਨਰੋਟ ਜੈਮਲ ਸਿੰਘ ਠਾਕੁਰ ਮਨੋਹਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਵਿਕਾਸ ਸੈਣੀ, ਚੇਅਰਮੈਨ ਨਗਰ ਸੁਧਾਰ ਟਰੱਸਟ ਪਠਾਨਕੋਟ ਸੌਰਭ ਬਹਿਲ, ਮਾਝਾ ਉਪ ਜ਼ੋਨ ਇੰਚਾਰਜ ਯੁੱਧ ਨਸ਼ਿਆਂ ਵਿਰੁੱਧ ਰੋਹਿਤ ਸਿਆਲ, ਵਿਧਾਇਕ ਪਠਾਨਕੋਟ ਅਸ਼ਵਨੀ ਸ਼ਰਮਾ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ( ਵਿਕਾਸ) ਜਸਵੰਤ ਸਿੰਘ, ਐੱਸ.ਡੀ.ਐਮ. ਪਠਾਨਕੋਟ ਰਕੇਸ਼ ਮੀਨਾ, ਆਰ.ਟੀ.ਓ. ਪਠਾਨਕੋਟ ਅਰਸ਼ਦੀਪ ਸਿੰਘ, ਸਹਾਇਕ ਕਮਿਸ਼ਨਰ ਜਰਨਲ ਵਿਕਰਮਜੀਤ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਵੀ ਹਾਜ਼ਰ ਸਨ | ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਾਸ਼ਟਰੀ ਤਿਰੰਗਾ ਲਹਿਰਾਉਣ ਤੋਂ ਬਾਅਦ ਪ੍ਰੇਡ ਦਾ ਨਿਰੀਖਣ ਕੀਤਾ | ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਅਤੇ ਐੱਸ.ਐੱਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਵੀ ਮੌਜੂਦ ਸਨ | ਪ੍ਰੇਡ ਨਿਰੀਖਣ ਤੋਂ ਬਾਅਦ ਹਵਾ ਵਿਚ ਤਿੰਨ ਰੰਗਾਂ ਦੇ ਗ਼ੁਬਾਰੇ ਛੱਡ ਕੇ ਜ਼ਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਸ਼ਾਂਤੀ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਗਿਆ | ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡ, ਵੱਖ-ਵੱਖ ਸਕੂਲਾਂ ਦੇ ਐਨ.ਸੀ.ਸੀ. ਕੈਡਿਟ ਅਤੇ ਨਾਨ ਐਨ.ਸੀ.ਸੀ. ਵਿਦਿਆਰਥੀਆਂ ਵਲੋਂ ਮਾਰਚ ਪਾਸਟ ਕੀਤਾ ਗਿਆ ਅਤੇ ਤਿਰੰਗੇ ਨੂੰ ਸਲਾਮੀ ਦਿੱਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਨੂੰ ਇਕ ਯਾਦਗਾਰ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ |
ਕੋਰਟ ਕੰਪਲੈਕਸ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਵਲੋਂ ਲਹਿਰਾਇਆ ਗਿਆ ਤਿਰੰਗਾ
ਪਠਾਨਕੋਟ, (ਵਿਨੋਦ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਦੇ ਚੇਅਰਮੈਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਦੀ ਅਗਵਾਈ ਵਿਚ ਕੋਰਟ ਕੰਪਲੈਕਸ ਪਠਾਨਕੋਟ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਜਿਸ ਵਿਚ ਝੰਡਾ ਲਹਿਰਾਉਣ ਦੀ ਰਸਮ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਵਲੋਂ ਅਦਾ ਕੀਤੀ ਗਈ, ਜਿਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ ਅਤੇ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ | ਇਸ ਮੌਕੇ ਕੋਰਟ ਕੰਪਲੈਕਸ ਵਿਚ ਸਕੂਲੀ ਬੱਚਿਆਂ ਵਲੋਂ ਸੰਸਕਿ੍ਤਿਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਜਿਸ ਵਿਚ ਦੇਸ਼ ਭਗਤੀ, ਸੰਸਕਿ੍ਤਿਕ, ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ | ਮੰਚ ਦਾ ਸੰਚਾਲਨ ਐਡਵੋਕੇਟ ਕੇਤਨ ਮਹਾਜਨ ਅਤੇ ਐਡਵੋਕੇਟ ਮੁਸਕਾਨ ਵਲੋਂ ਕੀਤਾ ਗਿਆ | ਇਸ ਮੌਕੇ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਏਕਤਾ ਉੱਪਲ, ਪਿ੍ੰਸੀਪਲ ਅਤੇ ਫੈਮਲੀ ਕੋਰਟ ਜੱਜ ਜਸਬੀਰ ਕੌਰ, ਜੱਜ ਸੀਨੀਅਰ ਡਵੀਜ਼ਨ ਰਾਜਵੰਤ ਕੌਰ, ਸਕੱਤਰ ਕਮ ਸੀ.ਜੇ.ਐਮ. ਰੁਪਿੰਦਰ ਸਿੰਘ, ਜੱਜ ਜੂਨੀਅਰ ਡਵੀਜ਼ਨ ਬਬੀਤਾ, ਜੱਜ ਜੂਨੀਅਰ ਡਵੀਜ਼ਨ ਨਾਜਮੀਨ ਸਿੰਘ, ਜੱਜ ਜੂਨੀਅਰ ਡਵੀਜ਼ਨ ਰਵਨੀਤ ਕੌਰ ਬੇਦੀ, ਜੱਜ ਜੂਨੀਅਰ ਡਵੀਜ਼ਨ ਆਸਦੀਪ ਸਿੰਘ, ਜੱਜ ਜੂਨੀਅਰ ਡਵੀਜ਼ਨ ਸਤਨਾਮ ਸਿੰਘ, ਜੱਜ ਜੂਨੀਅਰ ਡਵੀਜ਼ਨ ਅਰਵਿੰਦ ਸਿੰਘ, ਲੀਗਲ ਏਡ ਚੀਫ਼ ਡਿਫੈਂਸ ਕੌਂਸਲ ਪ੍ਰਭਦੀਪ ਸਿੰਘ ਸੰਧੂ ਵੀ ਸ਼ਾਮਿਲ ਸਨ |
ਐਕਸੀਅਨਪਰਮਜੋਤ ਸਿੰਘ ਨੂੰ ਸ਼ਾਨਦਾਰ ਪ੍ਰਸ਼ਾਸਕੀ ਸੇਵਾਵਾਂ ਲਈ ਕੀਤਾ ਸਨਮਾਨਿਤ
ਪਠਾਨਕੋਟ, (ਵਿਨੋਦ)-ਕਾਰਪੋਰੇਸ਼ਨ ਵਿਚ ਐਕਸੀਅਨ ਵਜੋਂ ਆਪਣੀਆਂ ਪ੍ਰਸ਼ਾਸਕੀ ਡਿਊਟੀਆਂ ਨਿਭਾਅ ਰਹੇ ਇੰਜੀ: ਪਰਮਜੋਤ ਸਿੰਘ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ | ਸ਼ਹਿਰ ਦੇ ਲਮੀਨੀ ਸਥਿਤ ਖੇਡ ਸਟੇਡੀਅਮ ਵਿਚ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਇਮਾਨਦਾਰੀ, ਸਮਰਪਣ ਅਤੇ ਲਗਨ ਨਾਲ ਕੰਮ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ, ਤਾਂ ਜੋ ਸਰਕਾਰੀ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਆਮ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਅਤੇ ਸਹੂਲਤਾਂ ਤੋਂ ਬਿਹਤਰ ਲਾਭ ਮਿਲੇ | ਇਸ ਸਬੰਧ ਵਿਚ ਨਿਗਮ ਦੇ ਐਕਸੀਅਨ ਇੰਜੀ: ਪਰਮਜੋਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਹੈ |
ਰਾਸ਼ਟਰੀ ਵਾਲਮੀਕਿ ਧਰਮ ਸਮਾਜ ਵਲੋਂ ਪੰਜਾਬ ਪ੍ਰਧਾਨ ਅਮਿਤ ਰੰਧਾਵਾ ਨੇ ਲਹਿਰਾਇਆ ਤਿਰੰਗਾ
ਪਠਾਨਕੋਟ, (ਵਿਨੋਦ)-ਰਾਸ਼ਟਰੀ ਬਾਲਮੀਕੀ ਧਰਮ ਸਮਾਜ ਵਲੋਂਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਜਿਸ ਵਿਚ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਪ੍ਰਧਾਨ ਅਮਿਤ ਰੰਧਾਵਾ ਵਲੋਂ ਕੀਤੀ ਗਈ | ਇਸ ਮੌਕੇ ਸਕੂਲੀ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਜਿਸ ਵਿਚ ਦੇਸ਼ ਭਗਤੀ ਅਤੇ ਸੰਸਕਿ੍ਤ ਦੇ ਗੀਤ ਗਾਏ ਗਏ |
(ਬਾਕੀ ਸਫ਼ਾ 8 'ਤੇ)

ਪਿਛਲੀ ਖ਼ਬਰ ਕੰਪਿਊਟਰ ਅਧਿਆਪਕ ਜਥੇਬੰਦੀਆਂ ਵਲੋਂ ਸਪੈਸ਼ਲ ਇੰਕਰੀਮੈਂਟ ਬਾਰਡਰ ਏਰੀਆ ਲਾਗੂ ਕਰਨ ਸੰਬੰਧੀ ਕੀਤੀ ਮੀਟਿੰਗ <br/> ਅਗਲੀ ਖ਼ਬਰ ਪਾਬੰਦੀਸ਼ੁਦਾ ਇਲਾਕਿਆਂ ਵਿਚ ਨਾਜਾਇਜ਼ ਉਸਾਰੀਆਂ ਦਾ ਵੱਡਾ ਘੁਟਾਲਾ ਆਇਆ ਸਾਹਮਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।