05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਵਾਰਡ ਨੰਬਰ 43 ਅਤੇ 44 ਦੀਆਂ ਗਲੀਆਂ ਦੇ ਨਿਰਮਾਣ ਕਾਰਜ ਕਰਵਾਏ ਸ਼ੁਰੂ <br/>

ਵਾਰਡ ਨੰਬਰ-43 ਦੀ ਗਲੀ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਹੋਰ | ਤਸਵੀਰ: ਰਾਜ ਕੁਮਾਰੀ <br/> 28-01-2026
ਨਰੋਟ ਮਹਿਰਾ, 27 ਜਨਵਰੀ (ਰਾਜ ਕੁਮਾਰੀ)-ਕਾਰਪੋਰੇਸ਼ਨ ਪਠਾਨਕੋਟ ਦੇ ਵਾਰਡ ਨੰਬਰ-43 ਅਤੇ 44 ਦੀਆਂ ਜੋ ਚਾਰ ਗਲੀਆਂ ਪਿਛਲੇ ਲੰਮੇ ਸਮੇਂ ਤੋਂ ਨਹੀਂ ਬਣੀਆਂ ਸੀ | ਅੱਜ ਉਨ੍ਹਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਗਏ ਹਨ ਅਤੇ ਇਨ੍ਹਾਂ ਗਲੀਆਂ 'ਤੇ 1 ਕਰੋੜ 3 ਲੱਖ ਰੁਪਏ ਖ਼ਰਚ ਕੀਤੇ ਜਾਣੇ ਹਨ | ਜਲਦੀ ਹੀ ਇਹ ਗਲੀਆਂ ਬਣਾ ਕੇ ਲੋਕਾਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਅੱਜ ਕਾਰਪੋਰੇਸ਼ਨ ਦੇ ਵਾਰਡ ਨੰਬਰ-43 ਅਤੇ 44 ਅੰਦਰ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਉਣ ਮਗਰੋਂ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸਾਹਿਬ ਸਿੰਘ ਸਾਬਾ, ਬਲਾਕ ਸੰਮਤੀ ਮੈਂਬਰ ਪਵਨ ਕੁਮਾਰ ਫ਼ੌਜੀ, ਹਲਕਾ ਕੋਆਰਡੀਨੇਟਰ ਮਹਿਲਾ ਵਿੰਗ ਬਲਜਿੰਦਰ ਕੌਰ, ਮਨੋਜ ਕੁਮਾਰ ਮੌਜੀ, ਐਕਸੀਅਨ ਕਾਰਪੋਰੇਸ਼ਨ ਪਰਮਜੋਤ, ਐਸ.ਡੀ.ਓ. ਕਾਰਪੋਰੇਸ਼ਨ ਪੰਕਜ, ਸੁਪਰਵਾਈਜ਼ਰ ਵਿਸ਼ਾਲ ਭਗਤ, ਸੁਖਦੇਵ ਸਿੰਘ, ਥੁੜੂ ਰਾਮ, ਤਜਿੰਦਰ ਸਿੰਘ, ਅਵਤਾਰ ਸਿੰਘ, ਮੱਖਣ ਸਿੰਘ, ਕਰਤਾਰ ਸਿੰਘ, ਗੁਰਦਿਆਲ ਸਿੰਘ, ਮਹਿੰਦਰ ਸਿੰਘ, ਸੁਦੇਸ਼ ਕੁਮਾਰੀ, ਰਣਜੀਤ ਕੌਰ, ਆਸੂ, ਸਰੋਜ, ਕੁਲਵਿੰਦਰ ਕੌਰ ਅਤੇ ਹੋਰ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਅਹੁਦੇਦਾਰ ਵੀ ਹਾਜ਼ਰ ਸਨ | ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਉਹ 4 ਗਲੀਆਂ ਹਨ, ਜਿਨ੍ਹਾਂ ਦਾ ਪਿਛਲੇ ਲੰਮੇ ਸਮੇਂ ਤੋਂ ਨਿਰਮਾਣ ਨਹੀਂ ਕੀਤਾ ਗਿਆ ਅਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਉਨ੍ਹਾਂ ਵਲੋਂ ਵਾਰਡ ਨੰਬਰ 43 ਅਤੇ 44 ਦਾ ਦੌਰਾ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਇਹ ਇਲਾਕਾ ਪਹਿਲਾਂ ਪਿੰਡ ਸਨ ਆਦਰਸ਼ ਨਗਰ ਸਰਨਾ ਅਤੇ ਬਹਿਲੋਲਪੁਰ ਜੋ ਕਿ ਹੁਣ ਕਾਰਪੋਰੇਸ਼ਨ ਦਾ ਹਿੱਸਾ ਹਨ, ਵਿਖੇ ਅੱਜ ਇਨ੍ਹਾਂ ਚਾਰ ਗਲੀਆਂ ਦੇ ਨਿਰਮਾਣ ਕਾਰਜ ਆਰੰਭ ਕਰਵਾਏ ਗਏ ਹਨ | 31 ਮਾਰਚ ਤੋਂ ਪਹਿਲਾਂ-ਪਹਿਲਾਂ ਇਨ੍ਹਾਂ ਗਲੀਆਂ ਦਾ ਨਿਰਮਾਣ ਕਰਕੇ ਲੋਕਾਂ ਨੂੰ ਸਪੁਰਦ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਅੱਜ ਜਿਹੜੀਆਂ ਚਾਰ ਗਲੀਆਂ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਹੈ, ਉਸ ਵਿਚ ਪਹਿਲੀ ਗਲੀ ਹਾਈਵੇ ਤੋਂ ਲੈ ਕੇ ਬਹਿਲੋਲਪੁਰ ਤੱਕ ਅਤੇ ਉਸ ਤੋਂ ਬਾਅਦ ਬਹਿਲੋਲਪੁਰ ਤੋਂ ਸ਼ਮਸ਼ਾਨਘਾਟ ਤੱਕ ਅਤੇ ਵਾਰਡ ਨੰਬਰ 43 ਦੇ ਅੰਦਰ ਮੁੱਖ ਚੌਕ ਤੋਂ ਲੈ ਕੇ ਸ਼ਮਸ਼ਾਨਘਾਟ ਅਤੇ ਹੋਰ ਨਾਲ ਲੱਗਦੀਆਂ ਗਲੀਆਂ ਦਾ ਨਿਰਮਾਣ ਕੀਤਾ ਜਾਣਾ ਹੈ |

ਪਿਛਲੀ ਖ਼ਬਰ ਸੁਜਾਨਪੁਰ ਵਿਖੇ ਵੱਖ-ਵੱਖ ਥਾਵਾਂ 'ਤੇ 77ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ <br/> ਅਗਲੀ ਖ਼ਬਰ ਮਜ਼ਦੂਰ ਕਿਸਾਨ ਵਿਰੋਧੀ ਕਾਨੂੰਨ ਮੋਦੀ ਸਰਕਾਰ ਨੂੰ ਵਾਪਸ ਲੈਣੇ ਪੈਣਗੇ-ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨਾਂ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।