13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪੁਰਾਣੀ ਰੰਜਿਸ਼ ਤਹਿਤ ਪਿੰਡ ਜੱਟੂਵਾਲ 'ਚ ਦੋ ਔਰਤਾਂ ਸਮੇਤ ਤਿੰਨ ਹੋਏ ਜ਼ਖ਼ਮੀ

ਅਜੀਤ ਡੈਸਕ 29-01-2026
ਗੁਰਦਾਸਪੁਰ, 28 ਜਨਵਰੀ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਜੱਟੂਵਾਲ ਵਿਖੇ ਪੁਰਾਣੀ ਰੰਜਿਸ਼ ਤਹਿਤ ਦੋ ਔਰਤਾਂ ਸਮੇਤ ਤਿੰਨ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਸ਼ਾਲਾ ਪੁਲਿਸ ਨੇ ਤਿੰਨ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਪਿੰਡ ਜੱਟੂਵਾਲ ਵਾਸੀ ਅਕਾਸ਼ ਕਲੋਤਰਾ ਨੇ ਦੱਸਿਆ ਕਿ ਉਹ ਆਪਣੀ ਮਾਤਾ ਸੁਨੀਤਾ ਦੇਵੀ ਤੇ ਮਾਸੀ ਸੱਤਿਆ ਦੇਵੀ ਨਾਲ ਪਸ਼ੂਆਂ ਨੰੂ ਚਾਰਾ ਪਾਉਣ ਲਈ ਹਵੇਲੀ ਜਾ ਰਹੇ ਸੀ ਕਿ ਜਦੋਂ ਉਹ ਹਵੇਲੀ ਪੁੱਜੇ ਤਾਂ ਦੋਸ਼ੀਆਂ ਨੇ ਦਸਤੀ ਹਥਿਆਰਾਂ ਨਾਲ ਉਨ੍ਹਾਂ 'ਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ | ਲੜਾਈ ਦਾ ਮੁੱਖ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ | ਸ਼ਾਲਾ ਪੁਲਿਸ ਨੇ ਦੋਸ਼ੀ ਸੰਦੀਪ ਕੁਮਾਰ, ਸੁਨੀਲ ਕੁਮਾਰ ਤੇ ਮੁਨੀਸ਼ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਸ਼ੀਆਂ ਨੰੂ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਗਣਤੰਤਰ ਦਿਵਸ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਧੂਮਧਾਮ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।