13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਨਸ਼ਾ ਮੁਕਤ ਪੰਜਾਬ ਮੋਰਚਾ ਵਲੋਂ ਗਣਤੰਤਰ ਦਿਵਸ ਮਨਾਇਆ

ਅਜੀਤ ਡੈਸਕ 29-01-2026
ਗੁਰਦਾਸਪੁਰ, 28 ਜਨਵਰੀ (ਪੰਕਜ ਸ਼ਰਮਾ)-ਨਸ਼ਾ ਮੁਕਤ ਪੰਜਾਬ ਮੋਰਚਾ ਦੇ ਜ਼ਿਲ੍ਹਾ ਕਨਵੀਨਰ ਰਵਿੰਦਰ ਖੰਨਾ (ਰਾਜੂ) ਦੀ ਅਗਵਾਈ ਹੇਠ ਸਥਾਨਕ ਬਾਟਾ ਚੌਕ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਰਾਸ਼ਟਰੀ ਤਿਰੰਗੇ ਨੂੰ ਸਲਾਮੀ ਦਿੱਤੀ ਤੇ ਦੇਸ਼ ਦੇ ਸੰਵਿਧਾਨ, ਏਕਤਾ ਤੇ ਅਖੰਡਤਾ ਪ੍ਰਤੀ ਵਫ਼ਾਦਾਰੀ ਪ੍ਰਗਟ ਕੀਤੀ ਗਈ | ਇਸ ਮੌਕੇ ਨਸ਼ਾ ਮੁਕਤ ਪੰਜਾਬ ਮੋਰਚੇ ਦੇ ਮੈਂਬਰਾਂ ਦੇ ਨਾਲ ਬਾਟਾ ਚੌਕ ਦੇ ਦੁਕਾਨਦਾਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਸਾਰਿਆਂ ਨੇ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਆਪਣੇ ਸੰਕਲਪ ਨੂੰ ਦੁਹਰਾਇਆ | ਰਵਿੰਦਰ ਖੰਨਾ (ਰਾਜੂ) ਨੇ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਸਾਡੇ ਅਧਿਕਾਰਾਂ ਦੇ ਨਾਲ-ਨਾਲ ਸਾਡੇ ਫਰਜ਼ਾਂ ਦੀ ਯਾਦ ਦਿਵਾਉਂਦਾ ਹੈ ਤੇ ਸੱਚੀ ਦੇਸ਼ ਭਗਤੀ ਇਕ ਸਿਹਤਮੰਦ, ਨਸ਼ਾ ਮੁਕਤ ਸਮਾਜ ਦੀ ਉਸਾਰੀ 'ਚ ਹੈ | ਇਹ ਸਮਾਗਮ ਸ਼ਾਂਤੀਪੂਰਨ ਤੇ ਸਦਭਾਵਨਾ ਭਰੇ ਮਾਹੌਲ 'ਚ ਸਮਾਪਤ ਹੋਇਆ |
ਪਿਛਲੀ ਖ਼ਬਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਰਕਾਰੀ ਸਕੂਲਾਂ 'ਚ ਦਾਖ਼ਲਾ ਵਧਾਉਣ ਲਈ ਜਾਗਰੂਕਤਾ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।