14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਟਰੈਫ਼ਿਕ ਪੁਲਿਸ ਨੇ ਰੋਡ ਸੇਫਟੀ ਸੰਬੰਧੀ ਮੋਟਰਸਾਈਕਲ ਰੈਲੀ ਕੱਢੀ

ਟਰੈਫ਼ਿਕ ਪੁਲਿਸ ਵਲੋਂ ਰੋਡ ਸੇਫਟੀ ਸੰਬੰਧੀ ਕੱਢੀ ਮੋਟਰਸਾਈਕਲ ਰੈਲੀ ਦੀ ਸ਼ੁਰੂਆਤ ਮੌਕੇ ਟਰੈਫ਼ਿਕ ਇੰਚਾਰਜ ਸਤਨਾਮ ਸਿੰਘ ਤੇ ਹੋਰ | ਤਸਵੀਰ: ਵਿਸ਼ਾਲ ਮੁੰਨਾ <br/> 29-01-2026
ਗੁਰਦਾਸਪੁਰ, 28 ਜਨਵਰੀ (ਚੱਕਰਾਜਾ)-ਅੱਜ ਟਰੈਫ਼ਿਕ ਪੁਲਿਸ ਤੇ ਪੀ.ਸੀ.ਆਰ ਦੇ ਕਰਮਚਾਰੀਆਂ ਵਲੋਂ ਟਰੈਫ਼ਿਕ ਇੰਚਾਰਜ ਏ.ਐਸ.ਆਈ ਸਤਨਾਮ ਸਿੰਘ ਦੀ ਅਗਵਾਈ ਹੇਠ ਸ਼ਹਿਰ 'ਚ ਰੇਡ ਸੇਫਟੀ ਸਬੰਧੀ ਮੋਟਰਸਾਈਕਲ ਰੈਲੀ ਕੱਢੀ ਗਈ | ਇਹ ਮੋਟਰਸਾਈਕਲ ਰੈਲੀ ਸ਼ਹਿਰ ਦੇ ਵੱਖ-ਵੱਖ ਏਰੀਏ ਤੋਂ ਹੁੰਦੀ ਹੋਈ ਜਹਾਜ਼ ਚੌਕ ਵਿਖੇ ਸਮਾਪਤ ਹੋਈ | ਰੈਲੀ ਦੌਰਾਨ ਲੋਕਾਂ ਨੰੂ ਟਰੈਫ਼ਿਕ ਨਿਯਮਾਂ, ਹੈਲਮਟ ਪਹਿਨਣ, ਸੀਟ ਬੈਲਟ ਲਗਾਉਣ, ਨਸ਼ਾ ਕਰਕੇ ਗੱਡੀ ਨਾ ਚਲਾਉਣ ਆਦਿ ਬਾਰੇ ਜਾਗਰੂਕ ਕੀਤਾ ਗਿਆ | ਇਸ ਦੌਰਾਨ ਆਮ ਜਨਤਾ ਨੰੂ ਰੋਡ ਸੇਫ਼ਟੀ ਨਾਲ ਸਬੰਧਿਤ ਇਸ਼ਤਿਹਾਰ ਤੇ ਹੋਰ ਮੈਟੀਰੀਅਲ ਵੀ ਵੰਡਿਆ ਗਿਆ | ਇਸ ਮੌਕੇ ਪੀ.ਸੀ.ਆਰ ਇੰਚਾਰਜ ਕਰਮਜੀਤ ਸਿੰਘ ਵੀ ਮੌਜੂਦ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਸੈਨਿਕ ਬੋਰਡ ਦੀ ਮੀਟਿੰਗ ਅਗਲੀ ਖ਼ਬਰ ਨਿਹੰਗ ਸਿੰਘ ਜਥੇਦਾਰ ਬਾਬਾ ਤਰਸੇਮ ਸਿੰਘ ਦੀ ਬਰਸੀ 11 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।