14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਇੰਡੀਅਨ ਹੈਰੀਟੇਜ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ

ਅਜੀਤ ਡੈਸਕ 29-01-2026
ਧਾਰੀਵਾਲ, 28 ਜਨਵਰੀ (ਸਵਰਨ ਸਿੰਘ)-ਸਥਾਨਕ ਇੰਡੀਅਨ ਹੈਰੀਟੇਜ ਪਬਲਿਕ ਸਕੂਲ ਧਾਰੀਵਾਲ ਵਿਖੇ ਪ੍ਰਬੰਧਕੀ ਕਮੇਟੀ ਚੇਅਰਮੈਨ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਜਥੇ. ਸੁੱਚਾ ਸਿੰਘ ਲੰਗਾਹ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗਣਤੰਤਰ ਦਿਵਸ ਮਨਾਇਆ ਗਿਆ | ਸਕੂਲ ਨੂੰ ਤਿਰੰਗੇ ਝੰਡਿਆਂ ਤੇ ਦੇਸ਼ ਭਗਤੀ ਚਾਰਟ ਪੇਪਰਾਂ ਦੀ ਸਜਾਵਟ ਨਾਲ ਸਜਾਇਆ ਗਿਆ ਸੀ | ਪਿ੍ੰਸੀਪਲ ਸ੍ਰੀਮਤੀ ਆਰਤੀ ਠਾਕੁਰ ਤੇ ਸਮੂਹ ਅਧਿਆਪਕਾਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ | ਪਿ੍ੰਸੀਪਲ ਆਰਤੀ ਠਾਕੁਰ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਦੇਸ਼ ਦੇ ਉਜਵਲ ਭਵਿੱਖ ਲੲਾੀ ਵਿਦਿਆਰਥੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਤੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਦੇਸ਼ ਸੇਵਾ ਦੇ ਜਜ਼ਬੇ ਨਾਲ ਅੱਗੇ ਵਧਣਾ ਚਾਹੀਦਾ ਹੈ |
ਪਿਛਲੀ ਖ਼ਬਰ ਬਚਨ ਸਿੰਘ ਰੰਧਾਵਾ ਖ਼ਾਸਾਂਵਾਲਾ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਵੁੱਡਸਟਾਕ ਸਕੂਲ ਦੇ ਐਨ.ਸੀ.ਸੀ. ਵਿਦਿਆਰਥੀਆਂ ਨੇ ਗਣਤੰਤਰ ਦਿਵਸ 'ਤੇ ਕੀਤੀ ਸ਼ਾਨਦਾਰ ਪਰੇਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।