14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ 'ਚ 77ਵਾਂ ਗਣਤੰਤਰ ਦਿਵਸ ਮਨਾਇਆ

ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ 'ਚ ਕੌਮੀ ਝੰਡਾ ਲਹਿਰਾਉਣ ਸਮੇਂ ਪਿ੍ੰਸੀਪਲ ਸ਼ਰਨਜੀਤ ਕੌਰ ਸਮੇਤ ਸਕੂਲ ਸਟਾਫ਼ | ਤਸਵੀਰ : ਨਾਗਰਾ <br/> 29-01-2026
ਕੋਟਲੀ ਸੂਰਤ ਮੱਲ੍ਹੀ, 28 ਜਨਵਰੀ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ ਵਿਚ 77ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਪਿੰ੍ਰਸੀਪਲ ਸ਼ਰਨਜੀਤ ਕੌਰ ਨੇ ਤਿਰੰਗਾ ਝੰਡਾ ਲਹਿਰਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ | ਝੰਡਾ ਲਹਿਰਾਉਣ ਉਪਰੰਤ ਰਾਸ਼ਟਰੀ ਗੀਤ ਦੀ ਗੂੰਜ ਨਾਲ ਪੂਰਾ ਸਕੂਲ ਦੇਸ਼ ਭਗਤੀ ਦੇ ਨਾਅਰਿਆਂ ਨਾਲ ਗੂੰਜ ਉੱਠਿਆ | ਵਿਸ਼ੇਸ਼ ਸਮਾਗਮ ਦੌਰਾਨ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਰਹੇ | ਸਕੂਲ ਦੇ ਵਿਦਿਆਰਥੀਆਂ ਵਲੋਂ ਭਾਰਤੀ ਸੰਵਿਧਾਨ ਦੀਆਂ ਮਹੱਤਵਪੂਰਨ ਧਰਾਵਾਂ ਤੇ ਮੂਲ ਅਸੂਲਾਂ ਬਾਰੇ ਵਿਚਾਰ ਸਾਂਝੇ ਕੀਤੇ ਗਏ | ਇਸ ਤੋਂ ਇਲਾਵਾ ਦੇਸ਼ ਭਗਤੀ ਭਰੀਆਂ ਕਵਿਤਾਵਾਂ ਬੋਲੀਆਂ ਗਈਆਂ ਤੇ ਵੱਖ-ਵੱਖ ਦੇਸ਼ ਭਗਤੀ ਦੇ ਗੀਤਾਂ 'ਤੇ ਸੁੰਦਰ ਨਾਚ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ ਗਿਆ | ਪਿ੍ੰਸੀਪਲ ਸ਼ਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੂੰ ਆਪਣੇ ਮੌਲਿਕ ਅਧਿਕਾਰਾਂ ਤੇ ਕਰਤੱਵਾਂ ਬਾਰੇ ਜਾਣੂ ਕਰਵਾਇਆ | ਸਮਾਗਮ ਦੀ ਸਮਾਪਤੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੰਵਿਧਾਨ ਪ੍ਰਤੀ ਨਿਸ਼ਠਾ ਦੇ ਸੰਦੇਸ਼ ਨਾਲ ਹੋਈ | ਇਸ ਮੌਕੇ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ |
ਪਿਛਲੀ ਖ਼ਬਰ ਵਾਸ਼ਿੰਗ ਲਾਈਨ 'ਚ ਖੜ੍ਹੀ ਰੇਲ ਗੱਡੀ 'ਚੋਂ ਲਾਸ਼ ਮਿਲੀ ਅਗਲੀ ਖ਼ਬਰ ਆਮ ਆਦਮੀ ਪਾਰਟੀ ਐਸ.ਸੀ. ਵਿੰਗ ਦੇ ਗੁਰਬਚਨ ਸਿੰਘ ਬਲਾਕ ਕੋਆਰਡੀਨੇਟਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।