17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 30-01-2026
ਧਾਰੀਵਾਲ, 29 ਜਨਵਰੀ (ਸਵਰਨ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜ੍ਹੇ ਦੇ ਸਬੰਧ 'ਚ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਧਾਰੀਵਾਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਸ਼ਰਧਾਲੂ ਵਜੋਂ ਸ਼ਮੂਲੀਅਤ ਕੀਤੀ | ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਹੁੰਦੇ ਹੋਏ ਵਾਪਸ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਹੀ ਸਮਾਪਤ ਹੋਇਆ | ਨਗਰ ਕੀਰਤਨ ਦਾ ਥਾਂ-ਥਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਮਾਰਕਿਟ ਕਮੇਟੀ ਧਾਰੀਵਾਲ ਦੇ ਚੇਅਰਮੈਨ ਭੁਪਿੰਦਰ ਸਿੰਘ ਰਿੰਕਾ, ਡਾਕਟਰ ਕਮਲਜੀਤ ਸਿੰਘ ਕੇ.ਜੇ., ਨਗਰ ਕੌਂਸਲ ਪ੍ਰਧਾਨ ਅਸ਼ਵਨੀ ਦੁੱਗਲ, ਯੂਥ ਵਿੰਗ ਹਲਕਾ ਇੰਚਾਰਜ ਗੁਰਦੀਪ ਸਿੰਘ ਦੀਪ ਸੰਧੂ, ਬਲਾਕ ਪ੍ਰਧਾਨ ਤੇ ਸੰਮਤੀ ਮੈਂਬਰ ਮਾਲਿਕ ਸਿੰਘ ਬੰਟੀ ਛੋਟੇਪੁਰ, ਨਗਰ ਕੌਂਸਲ ਮੀਤ ਪ੍ਰਧਾਨ ਦੀਪਕ ਕੁਮਾਰ ਰਿੰਟੂ, ਸੈਨਟਰੀ ਇੰਸਪੈਕਟਰ ਸੰਜੀਵ ਸੋਨੀ, ਬਲਾਕ ਸੰਮਤੀ ਮੈਂਬਰ ਸਤਿੰਦਰਪਾਲ ਸਿੰਘ ਸੁਜਾਨਪੁਰ, ਹਰਦੇਵ ਸਿੰਘ ਦੇਬੀ ਸੰਧਵਾਂ, ਬਲਾਕ ਪ੍ਰਧਾਨ ਬੀਬੀ ਸੁਖਵਿੰਦਰ ਕੌਰ ਬਾਜਵਾ, ਸ੍ਰੀ ਗੁਰੂ ਰਵਿਦਾਸ ਸਭਾ ਧਾਰੀਵਾਲ ਪ੍ਰਧਾਨ ਮਾਸਟਰ ਪ੍ਰਕਾਸ਼ ਚੰਦ, ਸੈਕਟਰੀ ਬਲਕਾਰ ਸਿੰਘ, ਭਜਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਲੁਧਿਆਣਾ ਵਿਚ ਹੋਏ ਰਾਸ਼ਟਰ ਪੱਧਰੀ ਯੋਗਾ ਮੁਕਾਬਲੇ 'ਚ ਆਰ.ਡੀ. ਖੋਸਲਾ ਸਕੂਲ ਦੀ ਗੁਰਲੀਨ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ... ਅਗਲੀ ਖ਼ਬਰ ਚਾਵਾ ਪੈਟਰੋਲ ਪੰਪ ਤੋਂ ਬਿਨਾਂ ਪੈਸੇ ਦਿੱਤੇ ਤੇਲ ਪਵਾ ਕੇ ਰਫ਼ੂ ਚੱਕਰ ਹੋਇਆ ਕਾਰ ਚਾਲਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।