15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸ਼ਹਿਰੀ ਤੇ ਦਿਹਾਤੀ ਖੇਤਰਾਂ 'ਚ ਬਿਜਲੀ ਸੁਧਾਰਾਂ 'ਤੇ 10 ਕਰੋੜ ਖ਼ਰਚ ਕੀਤੇ ਜਾਣਗੇ-ਰਮਨ ਬਹਿਲ

ਅਜੀਤ ਡੈਸਕ 30-01-2026
ਗੁਰਦਾਸਪੁਰ, 29 ਜਨਵਰੀ (ਅਸ਼ੋਕ ਸ਼ਰਮਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਵਲੋਂ ਗੁਰਦਾਸਪੁਰ ਸ਼ਹਿਰ 'ਚ ਬਿਜਲੀ ਸਪਲਾਈ ਨੂੰ ਹੋਰ ਬਿਹਤਰ ਤੇ ਸੁਚਾਰੂ ਬਣਾਉਣ ਲਈ 7 ਕਰੋੜ ਦੀ ਲਾਗਤ ਨਾਲ ਬਿਜਲੀ ਦੀਆਂ ਤਾਰਾਂ ਦੀ ਤਬਦੀਲੀ, ਨਵੇਂ ਟਰਾਂਸਫ਼ਾਰਮਰਾਂ ਦੀ ਸਥਾਪਨਾ ਤੇ ਪੁਰਾਣੇ ਟਰਾਂਸਫ਼ਾਰਮਰਾਂ ਦੀ ਅਪੇ੍ਰਸ਼ਨ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ | ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਸਬ-ਡਵੀਜ਼ਨ ਅੰਦਰ ਲੋਕਾਂ ਨੂੰ ਬਿਜਲੀ ਸਬੰਧੀ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ 10 ਕਰੋੜ ਦਾ ਪ੍ਰੋਜੈਕਟ ਮਨਜ਼ੂਰ ਕੀਤਾ ਹੈ, ਜਿਸ ਵਿਚੋਂ 7 ਕਰੋੜ ਰੁਪਏ ਗੁਰਦਾਸਪੁਰ ਸ਼ਹਿਰ 'ਚ ਖ਼ਰਚ ਕੀਤੇ ਜਾਣਗੇ | ਇਸ ਪ੍ਰੋਜੈਕਟ ਤਹਿਤ ਜਿੱਥੇ ਦਰੱਖਤਾਂ ਵਿਚੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਬਦਲ ਕੇ ਕੇਬਲ ਤਾਰਾਂ ਪਾਈਆਂ ਜਾਣਗੀਆਂ ਅਤੇ ਕਰੀਬ 32 ਕਿੱਲੋਮੀਟਰ ਤੱਕ ਤਾਰਾਂ ਦੀ ਤਬਦੀਲੀ ਕੀਤੀ ਜਾਵੇਗੀ | ਇਸ ਤੋਂ ਇਲਾਵਾ ਜਿੱਥੇ ਲੋੜ ਹੋਵੇਗੀ, ਉੱਥੇ ਨਵੇਂ ਟਰਾਂਸਫ਼ਾਰਮਰ ਲਗਾਏ ਜਾਣਗੇ | ਉਨ੍ਹਾਂ ਕਿਹਾ ਕਿ ਕਰੀਬ 28 ਨਵੇਂ ਟਰਾਂਸਫ਼ਾਰਮਰ ਮਨਜ਼ੂਰ ਕੀਤੇ ਹਨ ਤੇ ਜੇ ਭਵਿੱਖ ਵਿਚ ਹੋਰ ਟਰਾਂਸਫ਼ਾਰਮਰਾਂ ਦੀ ਲੋੜ ਪਈ ਤਾਂ ਉਹ ਵੀ ਲਗਾਏ ਜਾਣਗੇ | ਇਸ ਦੇ ਨਾਲ ਹੀ ਜਿਹੜੇ ਟਰਾਂਸਫ਼ਾਰਮਰ ਓਵਰਲੋਡ ਹੋ ਚੁੱਕੇ ਹਨ, ਉਨ੍ਹਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅਕਸਰ ਮੀਂਹ ਜਾਂ ਹਨੇਰੀ ਦੌਰਾਨ ਬਿਜਲੀ ਸਪਲਾਈ ਪ੍ਰਭਾਵਿਤ ਹੋ ਜਾਂਦੀ ਸੀ | ਪਰ ਇਸ ਮਹੱਤਵਪੂਰਨ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਬਿਜਲੀ ਸਮੱਸਿਆ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਇਸ ਮੌਕੇ ਐਕਸੀਅਨ ਕੁਲਦੀਪ ਸਿੰਘ, ਐਕਸੀਅਨ ਏ.ਪੀ.ਡੀ.ਆਰ.ਪੀ ਸੰਦੀਪ ਕੁਮਾਰ, ਐਸ.ਡੀ.ਓ ਸਿਟੀ ਭੁਪਿੰਦਰ ਸਿੰਘ ਕਲੇਰ, ਐਸ.ਡੀ.ਓ ਤਿੱਬੜ ਅਰੁਣ ਭਾਰਦਵਾਜ, ਐਸ.ਡੀ.ਓ ਸੁਬੁਰਬਾਨ ਰਜਤ ਸ਼ਰਮਾ, ਜੇ.ਈ ਪਵਨ ਕੁਮਾਰ, ਜੇ.ਈ ਜਸਵਿੰਦਰ, ਚੇਅਰਮੈਨ ਮਾਰਕੀਟ ਕਮੇਟੀ ਭਾਰਤ ਭੂਸ਼ਣ, 'ਆਪ' ਦੇ ਜ਼ਿਲ੍ਹਾ ਸਕੱਤਰ ਜਗਜੀਤ ਸਿੰਘ ਪਿੰਟਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁੱਚਾ ਸਿੰਘ ਮੁਲਤਾਨੀ, ਬਲਾਕ ਪ੍ਰਧਾਨ ਹਿਤੇਸ਼ ਮਹਾਜਨ, ਬਲਾਕ ਪ੍ਰਧਾਨ ਰਘੁਬੀਰ ਸਿੰਘ ਟੋਨੀ ਖ਼ਾਲਸਾ, ਹਲਕਾ ਐਜੂਕੇਸ਼ਨ ਕੋਆਰਡੀਨੇਟਰ ਅਸ਼ਵਨੀ ਸ਼ਰਮਾ, ਬਲਾਕ ਪ੍ਰਧਾਨ ਰਾਜੇਸ਼ ਕੁਮਾਰ, ਬਲਾਕ ਪ੍ਰਧਾਨ ਗਗਨ ਮਹਾਜਨ, ਕੌਂਸਲਰ ਬਲਵਿੰਦਰ ਸਿੰਘ ਅਤੇ ਚੇਅਰਮੈਨ ਟਰੇਡ ਵਿੰਗ ਰਜਿੰਦਰ ਨੰਦਾ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 9 ਤੋਂ ਅਗਲੀ ਖ਼ਬਰ ਨਗਰ ਕੌਂਸਲ ਨੇ 9 ਕਰੋੜ ਦੀ ਲਾਗਤ ਨਾਲ ਸ਼ਹਿਰ ਦੀਆਂ ਸੜਕਾਂ ਦੇ ਨਵੀਨੀਕਰਨ ਦਾ ਕੰਮ ਕੀਤਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।