15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲੇ ਕਰਵਾਏ

ਅਜੀਤ ਡੈਸਕ 30-01-2026
ਗੁਰਦਾਸਪੁਰ, 29 ਜਨਵਰੀ (ਚੱਕਰਾਜਾ)-ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਤਹਿਤ ਸਕੂਲ ਆਫ਼ ਐਮੀਨੈਂਸ ਵਿਖੇ ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲੇ ਕਰਵਾਏ ਗਏ | ਜਾਣਕਾਰੀ ਦਿੰਦੇ ਹੋਏ ਪ੍ਰੋਗਰਾਮ ਦੇ ਨੋਡਲ ਅਫ਼ਸਰ ਪ੍ਰਦੀਪ ਅਰੋੜਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਨਾ ਕਰਦਿਆਂ ਐਨ.ਕਿਓ.ਐਸ.ਐਫ ਅਧੀਨ ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲੇ ਕਰਵਾਏ ਜਿਸ 'ਚ ਗਿਆਰ੍ਹਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਵਲੋਂ ਭਾਗ ਲੈਂਦੇ ਹੋਏ ਵੱਖ-ਵੱਖ ਤਰ੍ਹਾਂ ਦੇ ਮਾਡਲ ਤਿਆਰ ਕਰਕੇ ਪੇਸ਼ ਕੀਤੇ ਗਏ | ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ | ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਵਧੀਆ ਉਪਰਾਲਾ ਕੀਤਾ ਗਿਆ ਹੈ ਤੇ ਅਜਿਹੇ ਯਤਨ ਭਵਿੱਖ 'ਚ ਕੀਤੇ ਜਾਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲਿਆਂ ਨਾਲ ਵਿਦਿਆਰਥੀਆਂ 'ਚ ਆਤਮ ਵਿਸ਼ਵਾਸ ਪੈਦਾ ਹੁੰਦਾ ਹੈ | ਜੱਜਮੈਂਟ ਦੀ ਭੂਮਿਕਾ ਗੁਰਪ੍ਰੀਤ ਸਿੰਘ ਫੰਕਸ਼ਨਲ ਮੈਨੇਜਰ ਇੰਡਸਟਰੀਅਲ ਵਿਭਾਗ ਬਟਾਲਾ, ਕਮਲਦੀਪ ਖੇਤੀਬਾੜੀ ਮਾਸਟਰ, ਲੈਕ: ਰਾਮਪਾਲ ਵਲੋਂ ਨਿਭਾਈ ਗਈ |
ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਡੀ.ਈ.ਓ ਵਲੋਂ ਸਨਮਾਨਿਤ ਵੀ ਕੀਤਾ | ਇਸ ਮੌਕੇ ਪਿ੍ੰਸੀਪਲ ਅਨਿਲ ਭੱਲਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ, ਸੁਪਰਡੈਂਟ ਪ੍ਰਬੋਧ ਕੁਮਾਰ, ਸਰਬਜੀਤ ਸਿੰਘ, ਮਲਕਿੰਦਰ ਸਿੰਘ, ਡੀ.ਆਰ. ਸੀਨੀਅਰ ਸੈਕੰਡਰੀ ਅਸ਼ੋਕ ਕੁਮਾਰ, ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ, ਜਸਬੀਰ ਲਾਲ, ਸੁਮਿਤ ਕੁਮਾਰ, ਇਕਬਾਲ ਸਿੰਘ ਸਮਰਾ, ਰਾਹੁਲ ਲੂਣਾ, ਸਟੈਨੋ ਅਮਨ ਗੁਪਤਾ ਆਦਿ ਰਜਿੰਦਰ ਸ਼ਰਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜੂਨੀਅਰ ਨੈਸ਼ਨਲ ਜੂਡੋ ਚੈਂਪੀਅਨਸ਼ਿਪ 'ਚ ਗੁਰਦਾਸਪੁਰ ਦੇ ਦੋ ਖਿਡਾਰੀਆਂ ਨੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 9 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।