15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਜੀਆ ਲਾਲ ਮਿੱਤਲ ਸਕੂਲ ਦੇ ਵਿਦਿਆਰਥੀ ਨੇ ਰਾਸ਼ਟਰੀ ਰਿਕਾਰਡ ਬਣਾਇਆ

ਅਜੀਤ ਡੈਸਕ 30-01-2026
ਗੁਰਦਾਸਪੁਰ, 29 ਜਨਵਰੀ (ਚੱਕਰਾਜਾ)-ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਦੇ ਹੋਣਹਾਰ ਦੂਜੀ ਜਮਾਤ ਦੇ ਵਿਦਿਆਰਥੀ ਕਰਮਨਬੀਰ ਸਿੰਘ ਨੇ ਰਾਸ਼ਟਰੀ ਪੱਧਰ 'ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਉਸ ਨੇ ਸੰਯੁਕਤ ਰਾਸ਼ਟਰ ਦੁਆਰਾ ਮਾਨਤਾ ਪ੍ਰਾਪਤ 195 ਦੇਸ਼ਾਂ ਦੇ ਝੰਡਿਆਂ ਨੂੰ ਸਿਰਫ਼ 3 ਮਿੰਟ 35 ਸਕਿੰਟਾਂ 'ਚ ਪਹਿਚਾਣ ਕੇ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ, ਜਿਸ ਨਾਲ ਉਸ ਨੰੂ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿਚ ਸਥਾਨ ਮਿਲਿਆ | ਸਕੂਲ ਦੇ ਪਿ੍ੰਸੀਪਲ ਰਾਜੀਵ ਭਾਰਤੀ ਨੇ ਕਰਮਨਬੀਰ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕਰਦੇ ਹੋਏ ਕਿਹਾ ਕਿ ਕਰਮਨਬੀਰ ਸਿੰਘ ਨੇ ਪਹਿਲਾਂ ਸਿਰਫ਼ 4 ਮਿੰਟ ਤੇ 29 ਸਕਿੰਟਾਂ ਵਿਚ 185 ਦੇਸ਼ਾਂ ਦੇ ਝੰਡਿਆਂ ਨੂੰ ਸਫਲਤਾ ਪੂਰਵਕ ਪਹਿਚਾਣ ਕੇ ਵਿਸ਼ਵ ਰਿਕਾਰਡ ਬਣਾਇਆ ਸੀ, ਜਿਸ ਨਾਲ ਵਰਲਡ ਵਾਈਡ ਬੁੱਕ ਆਫ਼ ਰਿਕਾਰਡਜ਼ ਵਿਚ ਆਪਣਾ ਸਥਾਨ ਪ੍ਰਾਪਤ ਹੋਇਆ ਸੀ | ਉਸ ਨੇ ਕਰਮਨਬੀਰ ਸਿੰਘ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਹੋਰ ਵਿਦਿਆਰਥੀਆਂ ਨੂੰ ਕਰਮਨਬੀਰ ਸਿੰਘ ਤੋਂ ਪ੍ਰੇਰਨਾ ਲੈਣ ਤੇ ਆਪਣੇ ਟੀਚਿਆਂ ਵੱਲ ਯਤਨ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਸਾਰੇ ਬੱਚਿਆਂ ਨੂੰ ਮੁਕਾਬਲਿਆਂ ਤੇ ਵੱਖ-ਵੱਖ ਗਤੀਵਿਧੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਮੁਕਾਬਲਿਆਂ 'ਚ ਹਿੱਸਾ ਲੈਣ ਨਾਲ ਸਾਡਾ ਆਤਮ ਵਿਸ਼ਵਾਸ ਤੇ ਸਵੈ-ਸ਼ਕਤੀ ਵਧਦੀ ਹੈ ਜੋ ਸਾਨੂੰ ਦੇਸ਼ ਦੇ ਮਜ਼ਬੂਤ ਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਦੀ ਹੈ | ਅੰਤ 'ਚ ਉਨ੍ਹਾਂ ਸਾਰੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਪਿੰਡ ਮੜ੍ਹੀਆਂਵਾਲ 'ਚ ਆਯੁਸ਼ ਵਿਭਾਗ ਵਲੋਂ ਮੁਫਤ ਮੈਡੀਕਲ ਕੈਂਪ ਅਗਲੀ ਖ਼ਬਰ ਜੂਨੀਅਰ ਨੈਸ਼ਨਲ ਜੂਡੋ ਚੈਂਪੀਅਨਸ਼ਿਪ 'ਚ ਗੁਰਦਾਸਪੁਰ ਦੇ ਦੋ ਖਿਡਾਰੀਆਂ ਨੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।