ਬਟਾਲਾ, 29 ਜਨਵਰੀ (ਹਰਦੇਵ ਸਿੰੰਘ ਸੰਧੂ)-ਪੰਜਾਬ ਸਰਕਾਰ ਵਲੋਂ ਘਰ-ਘਰ ਸਿਹਤ ਸੁਵਿਧਾਵਾਂ ਪਹੁੰਚਾਉਣ ਦੇ ਉਦੇਸ਼ ਨਾਲ ਡਾਇਰੈਕਟਰ ਆਯੂਰਵੈਦਿਕ ਪੰਜਾਬ ਡਾ. ਰਮਨ ਖੰਨਾ ਤੇ ਡੀ.ਡੀ.ਓ. ਜ਼ਿਲ੍ਹਾ ਆਯੂਰਵੈਦਿਕ/ਯੂਨਾਨੀ ਅਫ਼ਸਰ ਡਾ. ਹਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਮੜ੍ਹੀਆਂਵਾਲ ਦੇ ਡੇਰਾ ਬੁੱਧੂ ਸ਼ਾਹ ਵਿਖੇ ਮੁਫ਼ਤ ਆਯੂਸ਼ ਕੈਂਪ ਲਗਾਇਆ ਗਿਆ | ਕੈਂਪ ਦੇ ਇੰਚਾਰਜ ਡਾ. ਅਮਿਤ ਵਰਮਾ ਆਯੂਰਵੈਦਿਕ ਮੈਡੀਕਲ ਅਫ਼ਸਰ ਆਯੂਸ਼ਮਾਨ ਅਰੋਗਿਆ ਕੇਂਦਰ ਨੇ ਦੱਸਿਆ ਕਿ ਕੈਂਪ ਦੌਰਾਨ 708 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਡੇਰਾ ਬੁੱਧੂ ਸ਼ਾਹ ਦੇ ਮੁੱਖ ਸੇਵਾਦਾਰ ਬਾਬਾ ਮੇਸ਼ੀ ਸ਼ਾਹ ਨੇ ਡਾ. ਰਮਨ ਖੰਨਾ ਤੇ ਸਮੁੱਚੇ ਸਟਾਫ਼ ਦਾ ਧੰਨਵਾਦ ਕੀਤਾ | ਇਸ ਮੌਕੇ ਉਪ ਵੈਂਦ ਮੁਖਤਿਆਰ ਸਿੰਘ, ਉਪ ਵੈਦ ਅਮਨਦੀਪ ਸ਼ਰਮਾ, ਡਾ. ਹਰਜਿੰਦਰ ਕੌਰ, ਡਾ. ਰੁਪਿੰਦਰ ਕੌਰ, ਸੀਮਾ, ਸੁਨੀਤਾ ਜ਼ੋਸੀ, ਮੋਨਿਕਾ, ਅਰਸ਼ਦੀਪ ਸਿੰਘ, ਵੀਨਾ, ਪੂਜਾ, ਪੂਰਨ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |