15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਹਲਕਾ ਇੰਚਾਰਜ ਪੰਨੂ ਨੇ ਸਿਹਤ ਕਾਰਡ ਬਣਾਉਣ ਦੀ ਸ਼ੁਰੂਆਤ ਕਰਵਾਈ

ਅਜੀਤ ਡੈਸਕ 30-01-2026
ਫਤਹਿਗੜ੍ਹ ਚੂੜੀਆਂ, 29 ਜਨਵਰੀ (ਅਵਤਾਰ ਸਿੰਘ ਰੰਧਾਵਾ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਕਈ ਗੁਣਾਂ ਵਧਾ ਕੇ ਪੂਰਾ ਕਰਦਿਆਂ ਵੱਖ-ਵੱਖ ਕਾਰਜਾਂ 'ਚ ਇਤਿਹਾਸਕ ਪਹਿਲ ਕਦਮੀ ਕੀਤੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਇੰਚਾਰਜ ਬਲਬੀਰ ਸਿੰਘ ਪੰਨੂ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 10 ਲੱਖ ਦੀ ਸਿਹਤ ਬੀਮਾ ਯੋਜਨਾ ਤਹਿਤ ਹਲਕੇ ਦੇ ਪਿੰਡ ਕਾਲਾ ਅਫਗਾਨਾ ਵਿਖੇ ਸਿਹਤ ਕਾਰਡ ਬਣਾਉਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ | ਉਨ੍ਹਾਂ ਇਸ ਮੌਕੇ ਸਿਹਤ ਕਾਰਡ ਬਣਾਉਣ ਸਬੰਧੀ ਜਾਣਕਾਰੀ ਦਿੱਤੀ | ਉਨਾਂ ਕਿਹਾ ਕਿ ਜੇਕਰ ਪਿਛਲੇ ਸਮੇਂ ਦੌਰਾਨ ਰਿਵਾਇਤੀ ਪਾਰਟੀਆਂ ਦੇ ਰਾਜਭਾਗ ਦੀ ਗੱਲ ਕਰੀਏ ਤਾਂ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਹੋਏ ਵਾਅਦੇ ਕਈ ਗੁਣਾਂ ਵਧਾ ਕੇ ਪੂਰੇ ਕੀਤੇ ਹਨ | ਉਨ੍ਹਾਂ ਕਿਹਾ ਕਿ 10 ਲੱਖ ਦੀ ਸਿਹਤ ਬੀਮਾ ਯੋਜਨਾ ਦਾ ਲਾਭ ਪੰਜਾਬ ਵਾਸੀਆਂ ਨੂੰ ਬਹੁਤ ਵੱਡੀ ਰਾਹਤ ਦੇਵੇਗਾ | ਇਸ ਮੌਕੇ ਹਲਕਾ ਸੰਗਠਨ ਇਚਾਰਜ ਗਗਨਦੀਪ ਸਿੰਘ ਕੋਟਲਾ ਬਾਮਾ, ਅਵਤਾਰ ਸਿੰਘ ਰਾਜੂ ਆੜਤੀ ਕਾਲਾ ਅਫਗਾਨਾ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਫੌਜੀ, ਬਲਾਕ ਪ੍ਰਧਾਨ ਹਰਦੀਪ ਸਿੰਘ, ਭਰਪੂਰ ਸਿੰਘ, ਕਰਨ ਬਾਠ, ਸਰਪੰਚ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜੀਏਟ ਸਕੂਲ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ 'ਚ ਵਜ਼ੀਫ਼ਾ ਹਾਸਿਲ ਕੀਤਾ ਅਗਲੀ ਖ਼ਬਰ ਪਿੰਡ ਮੜ੍ਹੀਆਂਵਾਲ 'ਚ ਆਯੁਸ਼ ਵਿਭਾਗ ਵਲੋਂ ਮੁਫਤ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।