ਘੁਮਾਣ, 29 ਜਨਵਰੀ (ਬੰਮਰਾਹ)-'ਮਨਰੇਗਾ ਬਚਾਓ ਸੰਗਰਾਮ' ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਦੀ ਅਗਵਾਈ ਹੇਠ ਪਿੰਡ ਪੱਡੇ ਵਿਖੇ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਪ੍ਰਚਾਰ ਕੀਤਾ | ਇਸ ਮੌਕੇ ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦਾ ਮਨਰੇਗਾ 'ਚ ਤਬਦੀਲੀਆਂ ਕਰਨਾ ਗਰੀਬ-ਮਜ਼ਦੂਰਾਂ ਨਾਲ ਵੱਡਾ ਧੋਖਾ ਹੈ | ਮਨਦੀਪ ਸਿੰਘ ਰੰਗੜ ਨੰਗਲ ਨੇ ਕਿਹਾ ਕਿ ਇਹ ਬੀਜੇਪੀ ਦੀ ਸਰਕਾਰ ਨੂੰ ਸਿਰਫ ਕਾਰਪੋਰੇਟ ਘਰਾਣਿਆਂ ਅੰਬਾਨੀਆਂ ਤੇ ਅੰਡਾਨੀਆਂ ਦੀ ਚਿੰਤਾ ਹੈ | ਕੇਂਦਰ ਸਰਕਾਰ ਦੇਸ਼ ਨੂੰ ਇਨ੍ਹਾਂ ਘਰਾਣਿਆਂ ਦੇ ਹੱਥਾਂ ਵਿਚ ਸੌਂਪਣ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ਼ ਵੀ ਲੋਕਾਂ ਨੂੰ ਲਾਮਬੰਦ ਹੋਣ ਦੀ ਅਪੀਲ ਕੀਤੀ | ਇਸ ਮੌਕੇ ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਢੰਡੇ, ਸਰਤਾਜ ਸਿੰਘ ਬਲਾਕ ਸੰਮਤੀ ਮੈਂਬਰ, ਵਿਰਸਾ ਸਿੰਘ, ਰਣਜੀਤ ਸਿੰਘ, ਅਮਰਜੀਤ ਸਿੰਘ, ਬਲਵਿੰਦਰ ਸਿੰਘ, ਸਾਬਕਾ ਸਰਪੰਚ ਪਰਮਿੰਦਰ ਸਿੰਘ ਦੜੇਵਾਲੀ, ਸਰਪੰਚ ਬਚਿੱਤਰ ਸਿੰਘ ਜਾਲੀਆਂ, ਜਸਪਾਲ ਸਿੰਘ, ਦਲਬੀਰ ਸਿੰਘ, ਦਿਲਬਾਗ ਸਿੰਘ, ਰਾਜਵੀਰ ਸਿੰਘ, ਸਾਬੀ, ਸੋਨੂੰ ਸਿੰਘ, ਜਸਵੰਤ ਸਿੰਘ, ਹਰਜੀਤ ਸਿੰਘ, ਲਖਵਿੰਦਰ ਸਿੰਘ, ਸਤਵਿੰਦਰ ਸਿੰਘ, ਸਤਨਾਮ ਸਿੰਘ ਕੋਟਲੀ, ਜਗਤਾਰ ਸਿੰਘ, ਪਰਮਜੀਤ ਸਿੰਘ ਬਾਜਵਾ, ਜਗਜੀਤ ਸਿੰਘ, ਕਸ਼ਮੀਰ ਸਿੰਘ ਸੰਗਰ ਸਿੰਘ, ਮਲਕੀਤ ਸਿੰਘ ਦੜੇਵਾਲੀ, ਜੱਗਾ ਸਿੰਘ, ਮੇਜਰ ਸਿੰਘ, ਗੁਰਦਿਆਲ ਸਿੰਘ ਫੌਜੀ, ਬਲਬੀਰ ਸਿੰਘ, ਹਰਦੇਵ ਸਿੰਘ, ਸੁਖਵਿੰਦਰ ਸਿੰਘ, ਪਸਤੌਲ ਸਿੰਘ, ਦਵਿੰਦਰ ਸਿੰਘ, ਸਕੱਤਰ ਸਿੰਘ, ਅਮਰਜੀਤ ਕੌਰ, ਗੁਰਵਿੰਦਰ ਕੌਰ, ਬਲਜੀਤ ਕੌਰ, ਦਵਿੰਦਰ ਕੌਰ, ਪਲਵਿੰਦਰ ਕੌਰ, ਸੰਦੀਪ ਕੌਰ, ਜਸਵੰਤ ਕੌਰ, ਸਿਮਰਨਜੀਤ ਕੌਰ, ਬਲਵਿੰਦਰ ਕੌਰ, ਨਵਨੀਤ ਕੌਰ, ਸਤਵਿੰਦਰ ਕੌਰ ਸੰਤੋਸ਼ ਕੌਰ, ਦਲਜੀਤ ਕੌਰ, ਮਨਪ੍ਰੀਤ ਕੌਰ, ਜੋਗਿੰਦਰ ਕੌਰ, ਜਗੀਰ ਕੌਰ, ਦਵਿੰਦਰ ਕੌਰ ਆਦਿ ਹਾਜ਼ਰ ਸਨ |