ਗੁਰਦਾਸਪੁਰ, 29 ਜਨਵਰੀ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਦਰ ਪੁਲਿਸ ਵਲੋਂ ਸੁਖਵਿੰਦਰ ਸਿੰਘ ਨਾਂਅ ਦੇ ਵਿਅਕਤੀ ਨੰੂ ਕਾਬੂ ਕਰਕੇ ਉਸ ਪਾਸੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ 'ਤੇ ਦੋਸ਼ੀ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ | ਜਦੋਂ ਕਿ ਥਾਣਾ ਦੀਨਾਨਗਰ ਦੀ ਪੁਲਿਸ ਵਲੋਂ ਸ਼ੁਭਮ ਬਬਲਾ ਤੇ ਤਰੁਨ ਸਭਰਵਾਲ ਨਾਂਅ ਦੇ ਦੋ ਵਿਅਕਤੀਆਂ ਨੰੂ ਕਾਬੂ ਕਰਕੇ ਉਨ੍ਹਾਂ ਪਾਸੋਂ 120 ਗਰਾਮ ਚਰਸ ਬਰਾਮਦ ਕੀਤੀ ਗਈ | ਜਿਸ 'ਤੇ ਦੋਸ਼ੀਆਂ ਖ਼ਿਲਾਫ਼ ਥਾਣਾ ਦੀਨਾਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ | ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਦੇ ਕਾਰੋਬਾਰ ਨੰੂ ਜੜ੍ਹ ਤੋਂ ਖ਼ਤਮ ਕਰਨ ਤੇ ਮਾੜੇ ਅਨਸਰਾਂ ਨੰੂ ਕਾਬੂ ਕਰਨ ਲਈ ਵਚਨਬੱਧ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੰੂ ਅਪੀਲ ਕੀਤੀ ਕਿ ਗੈਰ ਕਾਨੰੂਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੰੂ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਖ਼ਿਲਾਫ਼ ਠੋਸ ਕਾਨੰੂਨੀ ਕਾਰਵਾਈ ਕੀਤੀ ਜਾ ਸਕੇ |