ਫ਼ਤਹਿਗੜ੍ਹ ਚੂੜੀਆਂ, 29 ਜਨਵਰੀ (ਅਵਤਾਰ ਸਿੰਘ ਰੰਧਾਵਾ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਫੱਤੇਵਾਲ ਵਿਖੇ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਮੰਡੀ ਬੋਰਡ ਰਾਹੀਂ 3 ਲੱਖ ਦੀ ਲਾਗਤ ਨਾਲ ਪੂਰੇ ਹੋਣ ਵਾਲੇ ਵਿਕਾਸ ਕਾਰਜ ਪਿੰਡ ਦੀਆਂ ਗਲੀਆਂ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਬਲਬੀਰ ਸਿੰਘ ਪੰਨੂ ਨੇ ਕਿਹਾ ਕਿ ਜਿੱਥੇ ਫ਼ਤਹਿਗੜ੍ਹ ਚੂੜੀਆਂ ਹਲਕੇ ਦੇ ਦਿਹਾਤੀ ਖੇਤਰ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵੱਡੇ ਵਿਕਾਸ ਕਾਰਜ ਕਰਵਾਏ ਗਏ ਹਨ, ਪਰ ਹਾਲੇ ਵੀ ਬਹੁਤ ਪਿੰਡਾਂ ਵਿਚ ਵਿਕਾਸ ਕਾਰਜ ਅਧੂਰੇ ਹਨ, ਜਿਨਾਂ ਨੂੰ ਚਾਲੂ ਵਰੇ੍ਹ ਦੌਰਾਨ ਸਿਰੇ ਚੜਾਏ ਜਾਣ ਦੀ ਸੰਭਾਵਨਾ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਧੜੱਲੇ ਨਾਲ ਵਿਕਾਸ ਕਾਰਜ ਸ਼ੁਰੂ ਹੋ ਰਹੇ ਹਨ, ਜਿਨਾਂ ਨੂੰ ਬਿਨ੍ਹਾਂ ਕਿਸੇ ਭੇਦਭਾਵ ਦੇ ਸਿਰੇ ਚੜਾਇਆ ਜਾਣਾ ਹੈ | ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਦੇ ਮੌਕੇ ਦਿਹਾਤੀ ਤੇ ਸ਼ਹਿਰੀ ਖੇਤਰ ਦੀ ਹਾਲਤ ਪੱਛੜ ਕੇ ਰਹਿ ਗਈ ਸੀ, ਜਿਨ੍ਹਾਂ ਨੂੰ ਮੁੜ ਪੈਰਾਂ ਸਿਰ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਯਤਨਸ਼ੀਲ ਕਦਮ ਚੁੱਕੇ ਹਨ | ਇਸ ਮੌਕੇ ਹਲਕਾ ਸੰਗਠਨ ਇੰਚਾਰਜ ਗਗਨਦੀਪ ਪਨੂੰ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਫ਼ੌਜੀ, ਬਲਾਕ ਪ੍ਰਧਾਨ ਰਘਬੀਰ ਸਿੰਘ ਅਠਵਾਲ, ਮਲਜਿੰਦਰ ਸਿੰਘ, ਆਸ਼ੂ ਗਿੱਲ, ਖਜਾਨ ਮਸੀਹ, ਤਰਸੇਮ ਮਸੀਹ, ਜਸਵਿੰਦਰ ਕੌਰ, ਬਲਕਾਰ ਮਸੀਹ, ਰਜੇਸ਼ ਮਸੀਹ, ਵਿਕਟਰ ਮਸੀਹ, ਬਖਸੀਸ ਮਸੀਹ, ਲਾਰਸ ਮਸੀਹ, ਮੰਗਾ ਮਸੀਹ, ਗੁਰਪ੍ਰਤਾਪ ਸਿੰਘ, ਵਾਰਸ ਗਿੱਲ ਆਦਿ ਹਾਜ਼ਰ ਸਨ |