15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

'ਵਰਸਿਟੀ ਕਾਲਜ 'ਚ ਬੱਚਿਆਂ ਨੂੰ ਡਾ. ਬੱਗਾ ਨੇ ਕੁਦਰਤੀ ਖੇਤੀਬਾੜੀ ਤੋਂ ਮਿਲਣ ਵਾਲੇ ਲਾਭ ਤੋਂ ਕਰਵਾਇਆ ਜਾਣੂ

ਅਜੀਤ ਡੈਸਕ 30-01-2026
ਕਲਾਨੌਰ, 29 ਜਨਵਰੀ (ਪੁਰੇਵਾਲ)-ਖੇਤੀਬਾੜੀ ਖੋਜ ਤੇ ਨਵੀਨਤਾ ਕੇਂਦਰ, ਦਿੱਲੀ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ 'ਚ ਪਿ੍ੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਦੀ ਅਗਵਾਈ ਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ 'ਕੁਦਰਤੀ ਖੇਤੀਬਾੜੀ' ਵਿਸ਼ੇ 'ਤੇ ਵਰਕਸ਼ਾਪ ਲਗਾਈ ਗਈ | ਇਸ ਮੌਕੇ ਡਾ. ਪਰਮਜੀਤ ਸਿੰਘ ਬੱਗਾ (ਸਾਬਕਾ ਪ੍ਰੋਫੈਸਰ ਅਤੇ ਡਾਇਰੈਕਟਰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ) ਮਹਿਮਾਨ ਦੇ ਤੌਰ 'ਤੇ ਪਹੁੰਚੇ | ਪਿ੍ੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਨੇ ਆਏ ਹੋਏ ਮਹਿਮਾਨ ਲਈ ਸਵਾਗਤੀ ਸ਼ਬਦ ਬੋਲੇ | ਉਪਰੰਤ ਡਾ. ਪਰਮਜੀਤ ਸਿੰਘ ਬੱਗਾ ਨੇ ਬੱਚਿਆਂ ਨੂੰ 'ਕੁਦਰਤੀ ਖੇਤੀਬਾੜੀ' ਨੂੰ ਪਰਿਭਾਸ਼ਤ ਕਰਦਿਆਂ ਕਿਹਾ ਕਿ ਕੁਦਰਤ ਨਾਲ ਮਿਲ ਕੇ ਕੀਤੀ ਗਈ ਖੇਤੀਬਾੜੀ ਹੀ ਕੁਦਰਤੀ ਖੇਤੀਬਾੜੀ ਹੈ | ਉਨ੍ਹਾਂ ਕਿਹਾ ਕਿ ਕੁਦਰਤੀ ਖੇਤੀਬਾੜੀ ਦੀ ਸ਼ੁਰੂਆਤ ਜਾਪਾਨ ਤੋਂ ਹੋਈ ਅਤੇ ਭਾਰਤ 'ਚ ਦੇਸ਼ ਦੀ ਆਜ਼ਾਦੀ ਤੋਂ ਬਾਅਦ ਹਰੀ ਕ੍ਰਾਂਤੀ ਦੇ ਆਉਣ ਨਾਲ ਜਿੱਥੇ ਅਨਾਜ ਦੀ ਪੈਦਾਵਾਰ ਵਿਚ ਭਾਰੀ ਵਾਧਾ ਹੋਇਆ, ਉਥੇ ਹੀ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਧੇਰੇ ਵਰਤੋਂ ਨਾਲ ਖੇਤੀਬਾੜੀ ਤੇ ਵਾਤਾਵਰਨ 'ਚ ਵਿਗਾੜ ਪੈ ਗਏ ਹਨ, ਜਿਸ ਦੇ ਮਨੁੱਖ ਨੂੰ ਹਾਨੀਕਾਰਕ ਨਤੀਜੇ ਭੁਗਤਣੇ ਪੈ ਰਹੇ ਹਨ | ਇਸ ਮੌਕ ਪ੍ਰੋ. ਨਵਦੀਪ ਕੌਰ, ਪ੍ਰੋ. ਵਰਿੰਦਰ ਕੌਰ, ਪ੍ਰੋ. ਸਤਿੰਦਰ ਕੌਰ, ਪ੍ਰੋ. ਜੁਝਾਰ ਸਿੰਘ ਬਾਜਵਾ, ਪ੍ਰੋ. ਆਰਤੀ ਮਹਾਜਨ, ਪ੍ਰੋ. ਅੰਮਿ੍ਤਪਾਲ ਕੌਰ, ਪ੍ਰੋ. ਮਨਜਿੰਦਰ ਕੌਰ, ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਰਵਨੀਤ ਕੌਰ, ਪ੍ਰੋ. ਪੂਜਾ ਦੇਵੀ, ਪ੍ਰੋ. ਅੰਜਨਾ ਸ਼ਰਮਾ, ਪ੍ਰੋ. ਸ਼ਿਵਾਨੀ, ਪ੍ਰੋ. ਰਿਧਿਮਾ ਮਹਾਜਨ ਅਤੇ ਕਾਲਜ ਦੇ ਕਲਰਕ ਹਰਜੰਤ ਸਿੰਘ ਮੌਜ਼ੂਦ ਸਨ | ਮੰਚ ਦਾ ਸੰਚਾਲਨ ਪ੍ਰੋ. ਸੰਦੀਪ ਚੰਚਲ ਨੇ ਨਿਭਾਇਆ |
ਪਿਛਲੀ ਖ਼ਬਰ ਡੀ.ਡੀ.ਆਈ. ਸਕੂਲ ਪਿੰਡੀ 'ਚ ਸੜਕ ਸੁਰੱਖਿਆ ਸੰਬੰਧੀ ਸੈਮੀਨਾਰ ਅਗਲੀ ਖ਼ਬਰ ਹਲਕਾ ਇੰਚਾਰਜ ਪਨੂੰ ਨੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।