15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੰਬੰਧੀ ਡਿਪਟੀ ਕਮਿਸ਼ਨਰ ਵਲੋਂ ਰੀਵਿਊ ਮੀਟਿੰਗ

ਅਜੀਤ ਡੈਸਕ 30-01-2026
ਪਠਾਨਕੋਟ, 29 ਜਨਵਰੀ (ਸੰਧੂ/ਆਸ਼ੀਸ਼ ਸ਼ਰਮਾ)-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਕੀਤੀ ਗਈੇੇ | ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸਨਰ ਪਠਾਨਕੋਟ ਡਾ: ਪੱਲਵੀ ਵਲੋਂ ਕੀਤੀ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਅਮਨਦੀਪ ਸੰਧੂ, ਐਸ.ਡੀ.ਐਮ. ਪਠਾਨਕੋਟ ਰਾਕੇਸ਼ ਮੀਨਾ, ਐਸ.ਡੀ.ਐਮ. ਧਾਰਕਲਾਂ ਮੇਜਰ ਡਾ: ਸੁਮਿਤ ਮੁਧ, ਸਹਾਇਕ ਕਮਿਸਨਰ (ਜ) ਵਿਕਰਮਜੀਤ ਸਿੰਘ, ਡੀ.ਆਰ.ਓ. ਪਠਾਨਕੋਟ ਸੰਜੀਵ ਪਠਾਨੀਆ, ਜ਼ਿਲ੍ਹਾ ਕੋਆਰਡੀੇਨੇਟਰ ਰਾਜ ਸਿਹਤ ਏਜੰਸੀ ਮਾਯੂਰ ਸ਼ਰਮਾ, ਸੀ.ਐਸ.ਸੀ. ਜ਼ਿਲ੍ਹਾ ਮੈਨੇਜਰ ਸੁਰਿੰਦਰ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਦਵਿੰਦਰ ਪਾਲ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਰਾਮ ਲੁਭਾਇਆ ਤੇ ਹੋਰ ਵੱਖ-ਵੱਖ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸਨਰ ਪਠਾਨਕੋਟ ਡਾ: ਪੱਲਵੀ ਨੇ ਕਿਹਾ ਕਿ ਜਿਵੇਂ ਕਿ ਪੂਰੇ ਪੰਜਾਬ 'ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜੋ ਲਾਗੂ ਹੋ ਚੁੱਕੀ ਹੈ ਤੇ ਇਸ ਅਧੀਨ ਜ਼ਿਲ੍ਹਾ ਪਠਾਨਕੋਟ 'ਚ ਵੀ ਸਿਹਤ ਬੀਮਾ ਕਾਰਡ ਬਣਾਏ ਜਾਣ ਦੀ ਪ੍ਰੀਕਿ੍ਆ ਚੱਲ ਰਹੀ ਹੈ | ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਮੇਂ ਪਹਿਲੇ ਫੇਜ ਅੰਦਰ ਕਰੀਬ 86 ਸੀ.ਐਸ.ਸੀ. ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਾਏ ਜਾ ਰਹੇ ਹਨ ਤੇ ਲੋਕ ਇਨ੍ਹਾਂ ਨਿਰਧਾਰਿਤ ਸਥਾਨਾਂ 'ਤੇ ਪਹੁੰਚ ਕਰਕੇ ਅਪਣਾ ਸਿਹਤ ਬੀਮਾ ਕਾਰਡ ਬਣਵਾ ਸਕਦੇ ਹਨ |
ਪਿਛਲੀ ਖ਼ਬਰ ਗੁਰੂ ਨਾਨਕ ਯੂਨੀਵਰਸਿਟੀ ਕਾਲਜ ਸੁਜਾਨਪੁਰ 'ਚ ਇਨਕਮ ਟੈਕਸ ਈ-ਫਾਈਲਿੰਗ 'ਤੇ ਵਰਕਸ਼ਾਪ ਅਗਲੀ ਖ਼ਬਰ ਹਲਕਾ ਭੋਆ ਦੇ ਕਈ ਪਿੰਡਾਂ ਵਿਚ ਨਾਜਾਇਜ਼ ਮਾਈਨਿੰਗ ਹੋ ਰਹੀ ਵੱਡੇ ਪੱਧਰ 'ਤੇ ਵਿਭਾਗ ਬੇਖ਼ਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।