14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਅਜੀਤ ਡੈਸਕ 30-01-2026
ਪਠਾਨਕੋਟ, 29 ਜਨਵਰੀ (ਸੰਧੂ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਵਲੋਂ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ ਰੇਖ ਹੇਠ ਮਨਾਇਆ ਗਿਆ | ਸਮਾਗਮ 'ਚ ਸਭ ਤੋਂ ਪਹਿਲਾਂ ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਦੇ ਜਥੇ ਤੇ ਭਾਈ ਮਨਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਅੰਤ 'ਚ ਪੰਥ ਪ੍ਰਸਿੱਧ ਕਵੀਸ਼ਰੀ ਜਥਾ ਭਾਈ ਗਿਆਨੀ ਗੁਰਸ਼ਰਨ ਸਿੰਘ ਜਾਗੋ ਲਹਿਰ ਵਾਲਿਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੁਰਿੰਦਰ ਸਿੰਘ ਪ੍ਰਧਾਨ, ਮੈਨੇਜਰ ਸੋਹਨ ਸਿੰਘ, ਹਰਜੀਤ ਸਿੰਘ, ਮਨਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜੋਗਿੰਦਰ ਸਿੰਘ, ਭੁਪਿੰਦਰ ਕੌਰ ਪ੍ਰਧਾਨ, ਰਜਿੰਦਰ ਕੌਰ, ਰਾਜਵਿੰਦਰ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਸਿੰਘ ਸੋਨੀ, ਬਲਵਿੰਦਰ ਸਿੰਘ, ਹਰਸਿਮਰ ਸਿੰਘ, ਪਰਮਿੰਦਰ ਸਿੰਘ, ਸੁਖਵਿੰਦਰ ਸਿੰਘ, ਹਰਮਨ ਸਿੰਘ, ਮਲਕੀਤ ਸਿੰਘ, ਹਰਜੀਤ ਸਿੰਘ, ਗਗਨਦੀਪ ਸਿੰਘ, ਬਲਵਿੰਦਰ ਸਿੰਘ, ਇੰਦਰਪ੍ਰੀਤ ਸਿੰਘ, ਜਗਪ੍ਰੀਤ ਸਿੰਘ, ਅਰਜੁਨ ਸਿੰਘ, ਜਸਪਾਲ ਸਿੰਘ, ਸਤਿਨਾਮ ਸਿੰਘ, ਸਿਮਰਨ ਸਿੰਘ, ਰਾਜਨ ਸਿੰਘ ਅਤੇ ਹਰਨਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਸੌਰਭ ਬਹਿਲ ਦਾ ਸਨਮਾਨ ਅਗਲੀ ਖ਼ਬਰ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਾਂਗਰਸੀ ਵਰਕਰਾਂ ਨਾਲ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।