25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਲੋਂ ਜੋੜ ਮੇਲੇ ਸੰਬੰਧੀ ਪੋਸਟਰ ਜਾਰੀ <br/>

ਅਜੀਤ ਡੈਸਕ 18-02-2026
ਡੇਰਾ ਬਾਬਾ ਨਾਨਕ, 17 ਫਰਵਰੀ (ਵਿਜੇ ਸ਼ਰਮਾ)-ਸਾਲਾਨਾ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ 3, 4, 5 ਮਾਰਚ ਨੂੰ ਰਵਾਇਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਜੋੜ ਮੇਲੇ ਸਬੰਧੀ ਪੋਸਟਰ ਜਾਰੀ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਗੌਸਲ ਨੇ ਦੱਸਿਆ ਕਿ 5 ਮਾਰਚ ਨੂੰ ਸਵੇਰੇ 10 ਵਜੇ ਸੰਗਤਾਂ ਵਲੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਦੇ ਭੋਗ ਪੈਣਗੇ, ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸ੍ਰੀ ਚੋਲਾ ਸਾਹਿਬ ਦੇ ਦਰਸ਼ਨਾਂ ਲਈ ਵੱਖ-ਵੱਖ ਦਿਸ਼ਾਵਾਂ ਜਿਵੇਂ ਖੰਡਿਆਲਾ ਸੈਣੀਆਂ, ਗੁਰਦੁਆਰਾ ਬਾਰਠ ਸਾਹਿਬ ਅਤੇ ਚੰਡੀ ਦਾਸ ਦਸੂਹਾ ਤੋਂ ਆਉਣ ਵਾਲੇ ਸੰਗ ਦਾ ਗੁਰਦੁਆਰਾ ਸਾਹਿਬ ਵਲੋ 4 ਮਾਰਚ ਨੂੰ ਨਿੱਘਾ ਸਵਾਗਤ ਕੀਤਾ ਜਾਵੇਗਾ | ਰਹਿਰਾਸ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸੱਜਣਗੇ, ਜਿਸ 'ਚ ਕੀਰਤਨੀ ਜਥੇ ਪ੍ਰਚਾਰਕ, ਢਾਡੀ ਅਤੇ ਕਵੀਸ਼ਰੀ ਜਥੇ ਜਿਨ੍ਹਾਂ 'ਚ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲੇ, ਭਾਈ ਅਮਰੀਕ ਸਿੰਘ ਪਿਪਲੀ ਵਾਲੇ, ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ, ਭਾਈ ਗੁਰਮੀਤ ਤਿਸੰਘ, ਭਾਈ ਪਰਮਜੀਤ ਸਿੰਘ, ਭਾਈ ਜਗਦੀਪ ਸਿੰਘ ਪ੍ਰਚਾਰਕ, ਭਾਈ ਹਿੰਮਤਬੀਰ ਸਿੰਘ ਪ੍ਰਚਾਰਕ, ਭਾਈ ਜਗਦੀਸ਼ ਸਿੰਘ ਵਡਾਲਾ, ਭਾਈ ਗੁਰਸੇਵਕ ਸਿੰਘ ਅਤੇ ਭਾਈ ਸੁੱਚਾ ਸਿੰਘ ਡੇਰਾ ਪਠਾਣਾ ਵਾਲੇ ਸੰਗਤਾਂ ਨੂੰ ਨਿਹਾਲ ਕਰਨਗੇ |

ਪਿਛਲੀ ਖ਼ਬਰ ਪਠਾਨਕੋਟ ਬਲੱਡ ਡੋਨਰ ਐਂਡ ਵੈੱਲਫੇਅਰ ਸੁਸਾਇਟੀ ਵਲੋਂ ਚੇਅਰਮੈਨ ਸੌਰਭ ਬਹਿਲ ਸਨਮਾਨਿਤ <br/> ਅਗਲੀ ਖ਼ਬਰ ਮਨਦੀਪ ਸਿੰਘ ਰੰਗੜ ਨੰਗਲ ਵਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।