ਬਟਾਲਾ, 18 ਫਰਵਰੀ (ਹਰਦੇਵ ਸਿੰਘ ਸੰਧੂ)-ਨਿਊ ਅਕਾਲ ਹਸਪਤਾਲ ਗੁਰਦਾਸਪੁਰ ਰੋਡ ਬਟਾਲਾ ਵਲੋਂ ਮਹੰਤ ਹਰੀ ਕੁੰਭ ਦਾਸ ਦੇ ਸਹਿਯੋਗ ਨਾਲ 23 ਫਰਵਰੀ 2026 ਦਿਨ ਸੋਮਵਾਰ ਨੂੰ ਮੁਫ਼ਤ ਅੱਖਾਂ ਦਾ ਕੈਂਪ ਮੰਦਿਰ ਭਗਵਾਨ ਸ੍ਰੀ ਚੰਦ ਜੀ ਪਿੰਡ ਨਾਨਕ ਚੱਕ ਵਿਖੇ ਲਗਾਇਆ ਜਾ ਰਿਹਾ ਹੈ | ਇਸ ਬਾਰੇ ਨਿਊ ਅਕਾਲ ਹਸਪਤਾਲ ਦੇ ਡਾ. ਗੁਰਬਾਜ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦਾ ਮੁਫ਼ਤ ਨਿਰੀਖਣ, ਮੁਫ਼ਤ ਦਵਾਈਆਂ ਤੇ ਮੁਫ਼ਤ ਚਿੱਟੇ ਦਾ ਅਪ੍ਰੇਸ਼ਨ ਤੇ ਲੈਨਜ ਵੀ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਰੂਬੀ ਨੈਲਸਨ ਹਸਪਤਾਲ ਜਲੰਧਰ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮੁਫ਼ਤ ਅੱਖਾਂ ਦਾ ਨਿਰੀਖਣ ਤੇ ਅਪ੍ਰੇਸ਼ਨ ਕੀਤੇ ਜਾਣਗੇ |