17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਇੰਦਰੇਸ਼ ਕੁਮਾਰ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਦੇ ਹਾਮੀ- ਗਿੱਲ

ਅਜੀਤ ਡੈਸਕ 19-02-2026
ਬਟਾਲਾ, 18 ਫਰਵਰੀ (ਸਤਿੰਦਰ ਸਿੰਘ)-ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਹਿਮਾਲਿਆ ਪਰਿਵਾਰ ਸੰਗਠਨ ਦੇ ਰਾਸ਼ਟਰੀ ਸਰਪ੍ਰਸਤ ਇੰਦਰੇਸ਼ ਕੁਮਾਰ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਲੀ ਵਿਖੇ ਉਨ੍ਹਾਂ ਦੇ ਨਿਵਾਸ 'ਤੇ ਮਿਲ ਕੇ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸ੍ਰੀ ਇੰਦਰੇਸ਼ ਕੁਮਾਰ ਇਕ ਵਿਅਕਤੀ ਨਹੀਂ, ਸਗੋਂ ਪੂਰੀ ਸੰਸਥਾ ਹਨ | ਉਨ੍ਹਾਂ ਕਿਹਾ ਕਿ ਉਹ ਭਾਰਤ ਦੇ ਮੁਸਲਿਮ ਰਾਸ਼ਟਰੀ ਮੰਚ ਰਾਸ਼ਟਰਵਾਦੀ ਸੰਗਠਨ ਦੇ ਮਾਰਗ ਦਰਸ਼ਕ ਹਨ | ਉਨ੍ਹਾਂ ਦਾ ਜਨਮ 18 ਫਰਵਰੀ ਨੂੰ ਸਮਾਣਾ, ਪੰਜਾਬ ਵਿਚ ਹੋਇਆ ਸੀ | ਜਨਮ ਤੋਂ ਲਗਭਗ 15 ਦਿਨਾਂ ਬਾਅਦ ਉਨ੍ਹਾਂ ਦਾ ਪਰਿਵਾਰ ਕੈਥਲ, ਹਰਿਆਣਾ ਵਿਚ ਚਲਾ ਗਿਆ | ਸ੍ਰੀ ਇੰਦਰੇਸ਼ ਕੁਮਾਰ ਨੇ ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ ਤੋਂ ਮਕੈਨੀਕਲ ਇੰਜੀਨੀਅਰਿੰਗ ਦੀ ਪੜ੍ਹਾਈ ਪੂਰੀ ਕੀਤੀ | ਆਪਣੀ ਇੰਜੀਨੀਅਰਿੰਗ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਇੰਦਰੇਸ਼ ਕੁਮਾਰ ਦਿੱਲੀ 'ਚ ਰਾਸ਼ਟਰੀ ਸਵੈਮ ਸੇਵਕ ਸੰਘ 'ਚ ਪੂਰੇ ਸਮੇਂ ਦੇ ਪ੍ਰਚਾਰਕ ਵਜੋਂ ਸ਼ਾਮਲ ਹੋ ਗਏ | ਉਨ੍ਹਾਂ ਕਿਹਾ ਕਿ ਮਾਣਯੋਗ ਇੰਦਰੇਸ਼ ਨੇ ਆਪਣਾ ਸਮੁੱਚਾ ਜੀਵਨ ਸੰਸਥਾ ਦੇ ਕਾਰਜਾਂ ਨੂੰ
ਪਿਛਲੀ ਖ਼ਬਰ ਗੁਰੂ ਹਰਿ ਰਾਇ ਇੰਟੈਲੀਜੈਂਟ ਟ੍ਰੇਯਰ ਸਕੂਲ ਪੰਜਗਰਾਈਆਂ ਦੇ ਵਿਦਿਆਰਥੀ ਫਤਹਿ ਸਿੰਘ ਦੀ ਜਥੇਦਾਰ ਗੜਗੱਜ ਨੇ ਕੀਤੀ ਸ਼ਾਲਾਘਾ... ਅਗਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਵਿਕਾਸ ਕਾਰਜਾਂ ਤੇ ਫੰਡਾਂ ਦੇ ਸੰਬੰਧੀ ਮੁਹਤਬਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।