13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਬਿਜਲੀ ਮੁਲਾਜ਼ਮਾਂ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਅਜੀਤ ਡੈਸਕ 20-02-2026
ਬਟਾਲਾ, 19 ਫਰਵਰੀ (ਸਤਿੰਦਰ ਸਿੰਘ)-ਬਟਾਲਾ ਬਿਜਲੀ ਘਰ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ, ਜਿਸ ਵਿਚ ਬਿਜਲੀ ਮੁਲਾਜ਼ਮਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜਸਪਾਲ ਸਿੰਘ ਵਿੰਝਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 2022 ਵਿਚ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਜੋ ਕਿ 4 ਸਾਲ ਬੀਤੇ ਜਾਣ ਦੇ ਬਾਅਦ ਵੀ ਲਾਗੂ ਨਹੀਂ ਕੀਤਾ | ਇਸ ਦੇ ਰੋਸ ਵਜੋਂ ਅੱਜ ਬਿਜਲੀ ਮੁਲਾਜ਼ਮਾਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਪੰਜਾਬ ਸਰਕਾਰ ਇਸ ਨੋਟੀਫਿਕੇਸ਼ਨ ਲਾਗੂ ਨਹੀਂ ਕਰਦੀ ਤਾਂ ਸੰਘਰਸ਼ ਹੋਰ ਵੀ ਤੇਜ ਕੀਤਾ ਜਾਵੇਗਾ | ਇਸ ਅਰਥੀ ਫੂਕ ਪ੍ਰਦਰਸ਼ਨ ਵਿਚ ਕੁਲਦੀਪ ਰਾਜ, ਸਰਬਜੀਤ ਸਿੰਘ, ਸਤਵੰਤ ਸਿੰਘ, ਅਰੁਣ ਕੁਮਾਰ, ਗੁਰਮੀਤ ਸਿੰਘ, ਰਵਿੰਦਰ ਕੁਮਾਰ, ਪਰਮਿੰਦਰ ਕੁਮਾਰ, ਅਤੁਲ ਕੁਮਾਰ, ਸੋਮ ਨਾਥ, ਮੁਕੇਸ਼ ਕੁਮਾਰ, ਪ੍ਰਭਜੋਤ ਸਿੰਘ, ਹਰਜੀਤ ਸਿੰਘ, ਫੁਲਪ੍ਰੀਤ ਸਿੰਘ, ਲਕਸ਼ ਭਗਤ, ਪਰਮਜੀਤ ਸਿੰਘ, ਗਗਨਦੀਪ ਸਿੰਘ, ਬਲਰਾਜ ਫ਼ੌਜੀ, ਗਗਨਦੀਪ ਗੌਂਸਪੁਰਾ, ਜੋਬਨਪ੍ਰੀਤ ਸਿੰਘ, ਸਵਿੰਦਰ ਸਿੰਘ, ਮਨੋਹਰ ਲਾਲ, ਮੰਗਤ ਰਾਮ, ਸੁਖਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਅਗਲੀ ਖ਼ਬਰ ਭਾਈ ਗੁਰਜੀਤ ਸਿੰਘ ਦੇ ਹੱਕ 'ਚ ਸਰਬ ਧਰਮ ਬੇਅਦਬੀ ਰੋਕੂ ਮੋਟਰਸਾਈਕਲ ਮਾਰਚ ਕੱਢ ਕੇ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।