13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਵਿਧਾਇਕ ਸ਼ੈਰੀ ਕਲਸੀ ਨੇ ਹੰਸਲੀ ਡਰੇਨ ਉੱਪਰ 2.55 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਪੁਲ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 20-02-2026
ਬਟਾਲਾ, 19 ਫਰਵਰੀ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਦੇ ਇਤਿਹਾਸ 'ਚ ਇਕ ਨਵਾਂ ਅਧਿਆਏ ਜੋੜਦਿਆਂ ਇਤਿਹਾਸ ਸਿਰਜਿਆ ਹੈ | ਅੱਜ ਸ਼ਾਮ ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਹਿਰ ਵਾਸੀਆਂ ਦੇ ਵੱਡੇ ਇਕੱਠ 'ਚ ਹੰਸਲੀ ਡਰੇਨ ਉੱਪਰ ਕਰੀਬ 2 ਕਰੋੜ 55 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਉੱਚ ਪੱਧਰੀ ਪੁਲ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਹੈ | ਇਸ ਮੌਕੇ ਸੁਰਜੀਤ ਸਿੰਘ, ਚੇਅਰਮੈਨ ਮਾਨਿਕ ਮਹਿਤਾ, ਕੁਲਵਿੰਦਰਬੀਰ ਸਿੰਘ ਰੰਧਾਵਾ ਉਦੋਵਾਲੀ, ਐਕਸੀਅਨ ਨਿਰਮਲ ਸਿੰਘ, ਪ੍ਰਧਾਨ ਵੀਨੂੰ ਕਾਹਲੋਂ, ਨੰਬਰਦਾਰ ਅਮਰੀਕ ਸਿੰਘ, ਭੁਪਿੰਦਰ ਸਿੰਘ, ਗਗਨਦੀਪ ਸਿੰਘ ਸਮੇਤ ਇਲਾਕਾ ਨਿਵਾਸੀ ਵੱਡੀ ਗਿਣਤੀ 'ਚ ਮੌਜ਼ੂਦ ਸਨ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਵਾਸੀਆਂ ਦੇ ਪਿਆਰ ਤੇ ਸਹਿਯੋਗ ਨਾਲ ਹੰਸਲੀ ਡਰੇਨ ਬਟਾਲਾ ਉੱਪਰ ਨਵੇਂ ਪੁਲ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ, ਜਿਸ ਦੇ ਬਣਨ ਨਾਲ ਕੇਵਲ ਬਟਾਲਾ ਸ਼ਹਿਰ ਵਿਚਲੀ ਆਵਾਜਾਈ ਸੁਖਾਲੀ ਹੋਵੇਗੀ, ਸਗੋਂ ਇਸ ਇਲਾਕੇ ਦਾ ਹੋਰ ਤੇਜ਼ੀ ਨਾਲ ਵਿਕਾਸ ਵੀ ਹੋਵੇਗਾ | ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਕਾਫ਼ੀ ਲੰਬੇ ਸਮੇਂ ਤੋਂ ਇਸ ਵਿਕਾਸ ਕਾਰਜ ਲਈ ਯਤਨਸ਼ੀਲ ਸਨ ਤੇ ਅੱਜ ਇਹ ਕਾਰਜ ਸ਼ੁਰੂ ਹੋ ਗਿਆ | ਉਨ੍ਹਾਂ ਕਿਹਾ ਕਿ ਅਗਲੇ ਦਿਨਾਂ 'ਚ ਹੋਰ ਵੀ ਵਿਕਾਸ ਪ੍ਰੋਜੈਕਟ ਬਟਾਲਾ ਸ਼ਹਿਰ ਵਾਸੀਆਂ ਨੂੰ ਸਪੁਰਦ ਕੀਤੇ ਜਾਣਗੇ ਤੇ ਉਨ੍ਹਾਂ ਦਾ ਮੁੱਖ ਉਦੇਸ਼ ਬਟਾਲੇ ਦਾ ਸਰਬਪੱਖੀ ਵਿਕਾਸ ਤੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣੀਆਂ ਹਨ | ਇਸ ਮੌਕੇ ਨੇੜਲੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੰਸਲੀ ਉੱਪਰ ਪੁਲ ਬਣਨ ਨਾਲ ਨਾ ਕੇਵਲ ਇਸ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿਚ ਸੁਖਾਲੀ ਹੋਵੇਗੀ, ਬਲਕਿ ਪੂਰੇ ਸ਼ਹਿਰ ਤੇ ਨੇੜਲੇ ਪਿੰਡਾਂ ਲਈ ਵੀ ਇਹ ਪੁਲ ਵਰਦਾਨ ਸਾਬਤ ਹੋਵੇਗਾ | ਉਨ੍ਹਾਂ ਇਕ ਆਵਾਜ਼ ਵਿਚ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਨੇ ਸਹੀ ਮਾਅਨਿਆਂ ਵਿਚ ਬਟਾਲਾ ਵਾਸੀਆਂ ਦੀ ਬਾਂਹ ਫੜੀ ਹੈ ਤੇ 24 ਘੰਟੇ ਬਟਾਲਾ ਵਾਸੀਆਂ ਲਈ ਸਮਰਪਿਤ ਹਨ, ਜੋ ਸਾਡੇ ਸਾਰਿਆਂ ਲਈ ਮਾਣ ਤੇ ਫਖ਼ਰ ਵਾਲੀ ਗੱਲ ਹੈ |
ਪਿਛਲੀ ਖ਼ਬਰ ਕਿਸਾਨਾਂ 'ਤੇ ਲਾਠੀਚਾਰਜ ਦੀ ਘਟਨਾ ਨਿੰਦਣਯੋਗ-ਡਾ. ਸ਼ੇਰ ਸਿੰਘ ਘੁੰਡਰ ਅਗਲੀ ਖ਼ਬਰ ਨਰੇਸ਼ ਮਹਾਜਨ ਨੇ ਮਜੀਠੀਆ ਨਾਲ ਮੁਲਾਕਾਤ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।