08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਬੰਦੀ ਸਿੰਘਾਂ ਦੀ ਰਿਹਾਈ ਦੇ ਸੰਬੰਧ 'ਚ ਅਰਦਾਸ ਤੇ ਸਰਬੱਤ ਦੇ ਭਲੇ ਲਈ ਸਮਾਗਮ ਅੱਜ

ਅਜੀਤ ਡੈਸਕ 20-02-2026
ਹਰਚੋਵਾਲ, 19 ਫਰਵਰੀ (ਢਿੱਲੋਂ, ਭਾਮ)-ਹਰਚੋਵਾਲ ਦੀ ਸਮੂਹ ਸੰਗਤ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਕਾਈ ਹਰਚੋਵਾਲ ਵਲੋਂ ਸਿੱਖ ਕੌਮ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਸਬੰਧ 'ਚ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਭਾਈ ਜਗਤਾਰ ਸਿੰਘ ਖਾਲਸਾ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 20 ਫਰਵਰੀ ਨੂੰ 10 ਵਜੇ ਗੁਰੂ ਨਾਨਕ ਲੰਗਰ ਹਾਲ ਭਾਮੜੀ ਵਿਖੇ ਪਾਏ ਜਾਣਗੇ | ਉਪਰੰਤ ਰਾਗੀ ਜਥੇ ਵਲੋਂ ਕੀਰਤਨ ਦੀ ਆਰੰਭਤਾ ਕੀਤੀ ਜਾਵੇਗੀ | ਬੰਦੀ ਸਿੰਘਾਂ ਦੀ ਰਿਹਾਈ ਲਈ ਤੇ ਸਰਬੱਤ ਦੇ ਭਲੇ ਦੀ ਅਰਦਾਸ ਹੋਵੇਗੀ |
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ 10ਵੀਂ ਤੇ 12ਵੀਂ ਜਮਾਤ ਦੀ ਸਫ਼ਲਤਾ ਲਈ ਧਾਰਮਿਕ ਸਮਾਗਮ ਅਗਲੀ ਖ਼ਬਰ ਮਾਤਾ ਜਸਬੀਰ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।