ਧਾਰੀਵਾਲ, 19 ਫਰਵਰੀ (ਸਵਰਨ ਸਿੰਘ)-ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਚਾਹਲ ਤੇ ਪਿ੍ੰਸੀਪਲ ਸ੍ਰੀਮਤੀ ਕਿਰਨ ਕੇਸਰ ਦੀ ਯੋਗ ਅਗਵਾਈ ਹੇਠ ਸਕੂਲ ਵਿਖੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਸ੍ਰੀ ਚੌਪਈ ਸਾਹਿਬ, ਸ੍ਰੀ ਅਨੰਦ ਸਾਹਿਬ ਦੇ ਪਾਠ ਕਰਨ ਉਪਰੰਤ ਅਰਦਾਸ ਕੀਤੀ ਗਈ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਪਾਠ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਜੋ ਕਿ ਅੱਜ ਤੋਂ ਸ਼ੁਰੂ ਸਨ, ਉਨ੍ਹਾਂ ਦੀ ਸਫ਼ਲਤਾ ਲਈ ਕੀਤੇ ਗਏ ਸਨ | ਇਸ ਦੌਰਾਨ ਪਿ੍ੰਸੀਪਲ ਕਿਰਨ ਨੇ ਕਿਹਾ ਕਿ 10ਵੀਂ ਅਤੇ 12ਵੀਂ ਜਮਾਤ ਦੀਆਂ ਸੀ.ਬੀ.ਐੱਸ.ਈ. ਦੀਆਂ ਪ੍ਰੀਖਿਆਵਾਂ ਸ਼ੁਰੂ ਹੋ ਚੁੱਕੀਆਂ ਹਨ ਤੇ ਵਿਦਿਆਰਥੀਆਂ ਦੀ ਵਧੀਆ ਕਾਰਗੁਜਾਰੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ |