ਬਟਾਲਾ, 19 ਫਰਵਰੀ (ਸਤਿੰਦਰ ਸਿੰਘ)-ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਤੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ 'ਚ ਗੁਰਦੁਆਰਾ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਪਿੰਡ ਗੋਧਰਪੁਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ | ਇਸ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਸ਼ਹੀਦ ਸਿੰਘਾਂ ਦੀ ਯਾਦ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ, ਜਿਨ੍ਹਾਂ ਦੇ ਭੋਗ 21 ਫਰਵਰੀ ਨੂੰ ਪੈਣਗੇ | ਉਪਰੰਤ ਖੁੱਲੇ ਪੰਡਾਲਾਂ ਅੰਦਰ ਗੁਰਮਤਿ ਸਮਾਗਮ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸਾਕਾ ਨਨਕਾਣਾ ਸਾਹਿਬ ਸਿੱਖ ਕੌਮ ਲਈ ਨਾ ਭੁੱਲਣਯੋਗ ਸਾਕਾ ਹੈ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ 'ਚ ਸੰਗਤਾਂ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ |