07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸ੍ਰੀ ਚੋਲਾ ਸਾਹਿਬ ਦੇ ਜੋੜ ਮੇਲੇ ਮੌਕੇ ਪੁੱਜਣ ਵਾਲੀਆਂ ਸੰਗਤਾਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ- ਬਾਬਾ ਬੇਦੀ

ਅਜੀਤ ਡੈਸਕ 20-02-2026
ਡੇਰਾ ਬਾਬਾ ਨਾਨਕ, 19 ਫਰਵਰੀ (ਹੀਰਾ ਸਿੰਘ ਮਾਂਗਟ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਪੁੱਜਣ ਵਾਲੀਆਂ ਸੰਗਤਾਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਾਬਾ ਬਾਬਾ ਗੁਰਚਰਨ ਸਿੰਘ ਬੇਦੀ, ਬਾਬਾ ਜਗਦੀਪ ਸਿੰਘ ਬੇਦੀ ਚੈਰੀਟੇਬਲ ਟਰੱਸਟ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਤੇ ਗੁਰੂ ਨਾਨਕ ਵੰਸਜ ਬਾਬਾ ਸੁਖਦੀਪ ਸਿੰਘ ਬੇਦੀ ਨੇ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਚੋਲਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਮੌਕੇ ਦੁਆਬੇ ਦੀ ਧਰਤੀ ਖੰਡਿਆਲਾ ਸੈਣੀਆਂ ਤੋਂ 1 ਮਾਰਚ ਨੂੰ ਸੰਗ ਦੇ ਰੂਪ 'ਚ ਲੱਖਾਂ ਦੀ ਗਿਣਤੀ 'ਚ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਕਰਨ ਵਾਸਤੇ ਪੈਦਲ ਚੱਲ ਕੇ ਡੇਰਾ ਬਾਬਾ ਨਾਨਕ ਵਿਖੇ ਪਹੁੰਚਦੀਆਂ ਹਨ, ਜਿਨ੍ਹਾਂ ਦੀ ਸੇਵਾ ਲਈ ਇਲਾਕੇ ਦੀਆਂ ਸੰਗਤਾਂ ਵਲੋਂ ਪਿੰਡ ਪਿੰਡ ਵੱਡੀ ਗਿਣਤੀ 'ਚ ਲੰਗਰ ਲਗਾਏ ਜਾਂਦੇ ਹਨ, ਜਿਨਾਂ ਦੀਆਂ ਤਿਆਰੀਆਂ ਹੁਣ ਤੋਂ ਹੀ ਸ਼ੁਰੂ ਹੋ ਗਈਆਂ ਹਨ | ਉਨ੍ਹਾਂ ਕਿਹਾ ਕਿ ਸੰਗ ਦੇ ਰੂਪ ਵਿਚ ਡੇਰਾ ਬਾਬਾ ਨਾਨਕ ਵਿਖੇ ਪੁੱਜਣ 'ਤੇ ਇਨ੍ਹਾਂ ਸੰਗਤਾਂ ਦਾ ਬਾਬਾ ਗੁਰਚਰਨ ਸਿੰਘ ਬੇਦੀ ਬਾਬਾ ਜਗਦੀਪ ਸਿੰਘ ਬੇਦੀ ਚੈਰੀਟੇਬਲ ਟਰੱਸਟ ਵਲੋਂ ਜੀ ਆਇਆ ਕਹਿੰਦਿਆਂ ਭਰਵਾਂ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਜਿੱਥੇ ਚੈਰੀਟੇਬਲ ਟਰੱਸਟ ਵਲੋਂ ਸੰਗਤਾਂ ਨੂੰ ਮੈਡੀਕਲ ਸਹੂਲਤਾਂ ਦਿੱਤੀਆਂ ਜਾਣਗੀਆਂ, ਉੱਥੇ ਹੀ ਸੰਗਤਾਂ ਲਈ ਅਤੁੱਟ ਲੰਗਰ ਵੀ ਵਰਤਾਏ ਜਾਣਗੇ | ਉਨ੍ਹਾਂ ਦੇਸ਼-ਵਿਦੇਸ਼ਾਂ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ |
ਪਿਛਲੀ ਖ਼ਬਰ ਸਾਬਕਾ ਮੰਤਰੀ ਵਿਜੇ ਸਾਂਪਲਾ ਨੇ ਸਰਪੰਚ ਸੁਰਿੰਦਰ ਸਿੰਘ ਮਿੱਠਾਪੁਰ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਧਰਨੇ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।