07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮਿਡ-ਡੇ-ਮੀਲ ਵਰਕਰਾਂ ਵਲੋਂ ਬਟਾਲਾ ਵਿਖੇ ਰੈਲੀ ਕਰਨ ਦਾ ਐਲਾਨ

ਅਜੀਤ ਡੈਸਕ 20-02-2026
ਬਟਾਲਾ, 19 ਫਰਵਰੀ (ਸਤਿੰਦਰ ਸਿੰਘ)-ਡੈਮੋਕ੍ਰੇਟਿਕ ਮਿਡ-ਡੇ-ਮੀਲ ਵਰਕਰਜ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਦੇ ਦਫ਼ਤਰ ਅੱਗੇ ਪਹਿਲੀ ਮਾਰਚ ਨੂੰ ਰੋਸ ਰੈਲੀ ਕਰਨ ਦਾ ਫੈਸਲਾ ਕੀਤਾ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ 4 ਸਾਲ ਪਹਿਲਾਂ ਸਕੂਲਾਂ ਵਿਚ ਬੱਚਿਆਂ ਦਾ ਖਾਣਾ ਪਕਾਉਣ ਲਈ ਨਿਗੂਣੀਆਂ ਤਨਖਾਹਾਂ 'ਤੇ ਕੰਮ ਕਰਦੀਆਂ ਵਰਕਰਾਂ ਨੂੰ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਇਹ ਭਰੋਸਾ ਦਿੱਤਾ ਸੀ ਕਿ ਸਰਕਾਰ ਬਣਨ 'ਤੇ ਉਨ੍ਹਾਂ ਦੀਆਂ ਤਨਖਾਹਾਂ ਦੁਗਣੀਆਂ ਕੀਤੀਆਂ ਜਾਣਗੀਆਂ, ਪਰ 4 ਸਾਲ ਬਾਅਦ ਵੀ ਉਨ੍ਹਾਂ ਨੂੰ ਮਹਿਜ਼ ਇਕ ਸੌ ਰੁਪਏ ਦਿਹਾੜੀ ਦੇ ਕੇ ਸਾਰਾ ਦਿਨ ਡਿਊਟੀ ਲਈ ਜਾ ਰਹੀ ਹੈ | 60 ਸਾਲਾਂ ਤੋਂ ਬਾਅਦ ਵਰਕਰਾਂ ਨੂੰ ਬਗੈਰ ਕਿਸੇ ਆਰਥਿਕ ਸਹਾਇਤਾ ਤੋਂ ਘਰ ਨੂੰ ਖਾਲੀ ਹੱਥ ਭੇਜਿਆ ਜਾਂਦਾ ਹੈ | ਬਟਾਲਾ ਵਿਖੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ ਕੋਹਾਲੀ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਪੰਜਾਬ ਸਰਕਾਰ ਦੀ ਵਰਕਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦਾ ਸਖ਼ਤ ਨੋਟਿਸ ਲਿਆ ਗਿਆ | ਮੀਟਿੰਗ ਵਿਚ ਫ਼ੈਸਲਾ ਕੀਤਾ ਹੈ ਕਿ ਮਾਣਭੱਤਾ ਵਰਕਰਜ਼ ਮੋਰਚੇ ਵਲੋਂ ਪਹਿਲੀ ਮਾਰਚ ਨੂੰ ਸਾਰੇ ਪੰਜਾਬ 'ਚ ਰੋਸ ਰੈਲੀਆਂ ਕਰਕੇ ਚੋਣਾਂ 'ਚ ਕੀਤੇ ਵਾਅਦੇ ਯਾਦ ਕਰਵਾਉਣ ਲਈ ਮੰਗ ਪੱਤਰ ਦੇਣ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ ਲਈ ਸਕੂਲਾਂ 'ਚ ਮੀਟਿੰਗਾਂ ਕੀਤੀਆਂ ਜਾਣਗੀਆਂ | ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਆਪਣੇ ਆਖਰੀ ਬਜਟ ਵਿਚ ਚੋਣਾਂ ਵਿਚ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਤਾਂ ਆਉਣ ਵਾਲੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਪੰਜਾਬ ਦੀਆਂ ਪੌੜੀਆਂ ਨਹੀਂ ਚੜ੍ਹਨ ਦਿੱਤੀਆਂ ਜਾਣਗੀਆਂ | ਇਸ ਮੌਕੇ ਸ਼ਰਨਜੀਤ ਕੌਰ ਕੰਡੀਲਾ, ਪਰਮਜੀਤ ਕੌਰ ਬਲਵਿੰਦਰ ਕੌਰ, ਬਲਜਿੰਦਰ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ ਆਰ.ਆਰ. ਬਾਵਾ ਕਾਲਜ ਬਟਾਲਾ ਵਿਖੇ ਲੇਖ ਲਿਖਣ ਦੇ ਮੁਕਾਬਲੇ ਹੋਏ ਅਗਲੀ ਖ਼ਬਰ ਕਿਸਾਨਾਂ 'ਤੇ ਪੁਲਿਸ ਤਸ਼ੱਦਦ ਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਦੀ ਸੰਯੁਕਤ ਕਿਸਾਨ ਮੋਰਚੇ ਵਲੋਂ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।