07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਆਰ.ਆਰ. ਬਾਵਾ ਕਾਲਜ ਬਟਾਲਾ ਵਿਖੇ ਲੇਖ ਲਿਖਣ ਦੇ ਮੁਕਾਬਲੇ ਹੋਏ

ਅਜੀਤ ਡੈਸਕ 20-02-2026
ਬਟਾਲਾ, 19 ਫਰਵਰੀ (ਸਤਿੰਦਰ ਸਿੰਘ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫਾਰ ਗਰਲਜ਼ ਬਟਾਲਾ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ. ਮੀਨਾਕਸ਼ੀ ਦੁੱਗਲ ਦੇ ਨਿਰਦੇਸ਼ਾਂ ਅਨੁਸਾਰ ਤੇ ਡਾ. ਲੱਕੀ ਸ਼ਰਮਾ ਮੁਖੀ (ਭਾਸ਼ਾਵਾਂ ਵਿਭਾਗ) ਦੀ ਨਿਗਰਾਨੀ ਹੇਠ ਕਾਲਜ ਵਿਖੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ, ਜਿਸ 'ਚ ਵੱਖ-ਵੱਖ ਵਿਭਾਗਾਂ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ | ਇਸ ਲੇਖ ਲਿਖਣ ਮੁਕਾਬਲੇ ਦਾ ਵਿਸ਼ਾ 'ਭਗਤ ਰਵਿਦਾਸ ਜੀ ਦਾ ਜੀਵਨ ਅਤੇ ਸਿੱਖਿਆਵਾਂ' ਸੀ | ਇਨ੍ਹਾਂ ਮੁਕਾਬਲਿਆਂ 'ਚ ਪੰਜਾਬੀ ਭਾਸ਼ਾ 'ਚੋਂ ਸ਼੍ਰੀਮਤੀ ਰਾਜਵੰਤ ਕੌਰ ਨੇ ਪਹਿਲਾ ਅਤੇ ਕੋਮਲਪ੍ਰੀਤ ਕੌਰ ਨੇ ਹੌਂਸਲਾ ਅਫ਼ਜਾਈ, ਅੰਗਰੇਜ਼ੀ 'ਚ ਅਨਮੋਲਦੀਪ ਕੌਰ ਨੇ ਪਹਿਲਾ ਤੇ ਕਸ਼ਿਸ਼ ਖੋਸਲਾ ਨੇ ਹੌਂਸਲਾ ਅਫ਼ਜਾਈ ਇਨਾਮ ਅਤੇ ਹਿੰਦੀ ਭਾਸ਼ਾ ਵਿਚ ਨੀਤੂ ਨੇ ਪਹਿਲਾ ਤੇ ਸਿਮਰਜੀਤ ਕੌਰ ਨੇ ਹੌਂਸਲਾ ਅਫ਼ਜਾਈ ਇਨਾਮ ਪ੍ਰਾਪਤ ਕੀਤਾ | ਇਸ ਮੌਕੇ ਕਾਲਜ ਪਿੰ੍ਰਸੀਪਲ ਨੇ ਵਿਦਿਆਰਥਣਾਂ ਨੂੰ ਇਸ ਮੁਕਾਬਲੇ ਵਿਚ ਹਿੱਸਾ ਲੈਣ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨੇ ਭਗਤ ਰਵਿਦਾਸ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ | ਇਨ੍ਹਾਂ ਮੁਕਾਬਲਿਆਂ ਵਿਚ ਉਨ੍ਹਾਂ ਨੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ | ਇਸ ਮੌਕੇ ਸਮੂਹ ਫੈਕਲਟੀ ਅਤੇ ਸਟਾਫ਼ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਕੈਂਪ ਅੱਜ ਅਗਲੀ ਖ਼ਬਰ ਮਿਡ-ਡੇ-ਮੀਲ ਵਰਕਰਾਂ ਵਲੋਂ ਬਟਾਲਾ ਵਿਖੇ ਰੈਲੀ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।