05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਐਨ.ਪੀ.ਐਸ ਕਰਮਚਾਰੀਆਂ ਨੇ ਮੁੱਖ ਮੰਤਰੀ ਦਾ ਅਰਥੀ ਫ਼ੂਕ ਕੀਤਾ ਮੁਜ਼ਾਹਰਾ

ਅਜੀਤ ਡੈਸਕ 20-02-2026
ਗੁਰਦਾਸਪੁਰ, 19 ਫਰਵਰੀ (ਚੱਕਰਾਜਾ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਤੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਕਨਵੀਨਰਜ਼ ਲਵਪ੍ਰੀਤ ਸਿੰਘ ਰੋੜਾਂਵਾਲੀ, ਪੁਨੀਤ ਸਾਗਰ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰੰਗੀਲਪੁਰ ਤੇ ਅਰਵਿੰਦ ਮਹਾਜਨ ਨੇ ਕਿਹਾ ਕਿ ਪਿਛਲੇ ਚਾਰ ਸਾਲਾ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ 'ਚ ਨਾਕਾਮ ਰਹੀ ਹੈ, ਜਿਹੜਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਲੰਗੜਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ, ਉਸ ਨੂੰ ਚਾਰ ਸਾਲ ਬੀਤਣ ਬਾਅਦ ਵੀ ਸਰਕਾਰ ਲਾਗੂ ਨਹੀਂ ਕਰ ਸਕੀ | ਆਗੂਆਂ ਨੇ ਐਲਾਨ ਕੀਤਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਐਨ.ਪੀ.ਐਸ ਕਰਮਚਾਰੀ ਵਿਧਾਨ ਸਭਾ ਵੱਲ ਮਾਰਚ ਕਰਨਗੇ | ਜਿਸ ਦੇ ਸਬੰਧ 'ਚ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਬਲਾਕ ਪੱਧਰ 'ਤੇ ਵਿਉਂਤਬੰਦੀ ਅਤੇ ਤਿਆਰੀ ਵਿੱਢ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਟੈਟ ਦੀ ਬੇਲੋੜੀ ਸ਼ਰਤ ਨੂੰ ਵਿਧਾਨ ਸਭਾ ਵਿਚ ਆਰਡੀਨੈਂਸ ਪਾਸ ਕਰ ਵਾਪਸ ਲਵੇ ਨਹੀਂ ਤਾਂ 22 ਫਰਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋ ਰਹੀ ਮਹਾਂ ਰੈਲੀ 'ਚ ਸ਼ਾਮਿਲ ਹੋਣ ਤੋਂ ਇਲਾਵਾ ਦੋਵਾਂ ਮੁੱਦਿਆਂ ਨੂੰ ਲੈ ਕੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ | ਇਸ ਮੌਕੇ ਸਟੇਟ ਕੋਕਨਵੀਨਰ ਲਖਵਿੰਦਰ ਸਿੰਘ ਭੌਰ, ਓਾਕਾਰ ਸਿੰਘ, ਬਲਜੀਤ ਸਿੰਘ ਦੀਨਾਨਗਰ, ਜੁਗਲ ਕਿਸ਼ੋਰ ਬੱਲ, ਮੇਵਾ ਸਿੰਘ, ਕੁਲਜੀਤ ਸਿੰਘ, ਬਿਕਰਮਜੀਤ, ਮੈਡਮ ਪੂਨਮਜੋਤ ਕੌਰ, ਜਸਪਿੰਦਰ ਕੌਰ, ਨਵਨੀਤ ਕੁਮਾਰ, ਅਮਿਤਸਵਰ ਚੌਧਰੀ, ਚੇਤਨ ਮਹਾਜਨ, ਸੀਮਾ ਸੋਬਤੀ, ਮਨਦੀਪ ਕੌਰ, ਰਾਜੇਸ਼ ਦੀਨਾਨਗਰ, ਵਿਕਾਸ ਸ਼ਰਮਾ, ਵਿਜੇ ਕੁਮਾਰ, ਸੁਪਿੰਦਰ ਸਿੰਘ, ਰਵੀ ਕੁਮਾਰ, ਸਤਿੰਦਰਜੀਤ ਕਾਹਨੂੰਵਾਨ, ਹਰਜੀਤ ਸਿੰਘ ਕਾਹਨੂੰਵਾਨ, ਗੁਰਮੁਖ ਸਿੰਘ, ਕੁਲਦੀਪ ਪੁਰੇਵਾਲ, ਅਸ਼ਵਨੀ ਫੱਜੂਪੁਰ, ਅਨਿਲ ਕੁਮਾਰ, ਅਮਰਜੀਤ ਸ਼ਾਸਤਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਵਾਨ ਜੋਰਜ ਪੰਜਾਬ ਕਿ੍ਸਚਨ ਫਰੰਟ ਦੇ ਪਾਸਟਰ ਵਿੰਗ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਗੁਰਦਾਸਪੁਰ-ਮੁਕੇਰੀਆਂ ਸੜਕ 'ਤੇ ਟਰਾਲਾ ਅਤੇ ਟਿੱਪਰ ਦੀ ਜ਼ਬਰਦਸਤ ਟੱਕਰ 'ਚ ਟਰਾਲਾ ਚਾਲਕ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।