10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਬਾਬਾ ਸ੍ਰੀਚੰਦ ਕਾਲਜ ਫਾਰ ਵੁਮੈਨ ਗਾਹਲੜੀ ਦੀਆਂ 12 ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ 'ਚੋਂ ਪ੍ਰਾਪਤ ਕੀਤੇ ਵਜ਼ੀਫੇ

ਅਜੀਤ ਡੈਸਕ 23-02-2026
ਗੁਰਦਾਸਪੁਰ, 22 ਫਰਵਰੀ (ਚੱਕਰਾਜਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਕੱਤਰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ 2024-25 ਵਿਚ ਕਰਵਾਈ ਗਈ ਧਾਰਮਿਕ ਪ੍ਰੀਖਿਆ 'ਚੋਂ ਬਾਬਾ ਸ੍ਰੀ ਚੰਦ ਖਾਲਸਾ ਕਾਲਜ ਫਾਰ ਵੁਮੈਨ ਗਾਹਲੜੀ (ਗੁਰਦਾਸਪੁਰ) ਦੀਆਂ 12 ਵਿਦਿਆਰਥਣਾਂ ਨੇ ਵਜ਼ੀਫੇ ਪ੍ਰਾਪਤ ਕਰਕੇ ਕਾਲਜ ਅਤੇ ਇਲਾਕੇ ਦਾ ਮਾਣ ਵਧਾਇਆ | ਇਸ ਸਬੰਧੀ ਕਾਲਜ ਕੋਆਰਡੀਨੇਟਰ ਮੈਡਮ ਹਰਦੀਪ ਕੌਰ, ਕਾਲਜ ਰਿਸ਼ੀਵਰ ਮੈਡਮ ਜਯੋਤਸਨਾ ਸਿੰਘ ਤੇ ਮੈਨਜਰ ਹਰਜੀਤ ਸਿੰਘ ਅਲਵਰ ਵਲੋਂ ਪ੍ਰਧਾਨ ਤੇ ਸਕੱਤਰ ਸ਼ੋ੍ਰਮਣੀ ਕਮੇਟੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਉਨ੍ਹਾਂ ਬੱਚਿਆਂ ਦੇ ਮਾਪਿਆਂ ਨੰੂ ਵੀ ਵਧਾਈ ਦਿੱਤੀ ਜਿਨ੍ਹਾਂ ਨੇ ਕਾਲਜ ਦਾ ਮਾਣ ਵਧਾਇਆ | ਇਸ ਮੌਕੇ ਮੈਡਮ ਹਰਦੀਪ ਕੌਰ ਵਲੋਂ ਪ੍ਰਚਾਰਕ ਭਾਈ ਬਲਬੀਰ ਸਿੰਘ ਦਾ ਵੀ ਬੱਚਿਆਂ ਦੀ ਪੇਪਰ ਲਈ ਤਿਆਰ ਕਰਵਾਉਣ ਲਈ ਧੰਨਵਾਦ ਕੀਤਾ ਗਿਆ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਐਸ.ਐਸ.ਐਮ. ਕਾਲਜ ਵਿਖੇ ਨਾਟਕ 'ਅੰਧਾ ਯੁੱਗ' ਦਾ ਸਫ਼ਲ ਮੰਚਨ ਅਗਲੀ ਖ਼ਬਰ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਲੋਂ ਸਰਸਪੁਰ ਦੀ ਚਰਚ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।