21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਗੁਰਦਾਸਪੁਰ ਦੇ ਜੂਡੋ ਖਿਡਾਰੀ ਕਰਨਜੀਤ ਨੇ ਕਾਮਨਵੈਲਥ ਖੇਡਾਂ ਦੀ ਟਿਕਟ ਪੱਕੀ ਕੀਤੀ <br/>

ਰਾਸ਼ਟਰਮੰਡਲ ਖੇਡਾਂ ਲਈ ਚੁਣੇ ਜਾਣ ਵਾਲੇ ਜੂਡੋ ਖਿਡਾਰੀ ਕਰਨਜੀਤ ਸਿੰਘ ਮਾਨ ਆਪਣੇ ਕੋਚ ਅਮਰਜੀਤ ਸ਼ਾਸਤਰੀ ਨਾਲ | ਤਸਵੀਰ-ਮੁਨੀਸ਼ <br/> 24-02-2026
ਜਲੰਧਰ, 23 ਫਰਵਰੀ (ਡਾ.ਜਤਿੰਦਰ ਸਾਬੀ)-ਜੁਲਾਈ ਮਹੀਨੇ ਗਲਾਸਗੋ 'ਚ ਹੋਣ ਵਾਲੀਆਂ ਕਾਮਨਵੈਲਥ ਖੇਡਾਂ 'ਚ ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਦੇ ਜੂਡੋ ਖਿਡਾਰੀ ਕਰਨਜੀਤ ਸਿੰਘ ਮਾਨ ਦੀ ਚੋਣ ਹੋਣ 'ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ ਹੈ | ਬੀਤੇ ਦਿਨੀਂ ਜੂਡੋ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਦਿੱਲੀ ਵਿਖੇ ਕਰਵਾਏ ਗਏ ਚੋਣ ਟਰਾਇਲਾਂ ਵਿਚ 90 ਕਿੱਲੋ ਭਾਰ ਵਰਗ 'ਚ ਸਿਰਮੌਰ 8 ਖਿਡਾਰੀਆਂ ਨੂੰ ਸਖ਼ਤ ਚੋਣ ਪ੍ਰਕਿਰਿਆ ਤੋਂ ਗੁਜ਼ਰਨ ਤੋਂ ਬਾਅਦ ਕਰਨਜੀਤ ਸਿੰਘ ਮਾਨ ਨੂੰ ਸਫਲ ਖਿਡਾਰੀ ਐਲਾਨਿਆ ਗਿਆ ਹੈ | ਟ੍ਰੇਨਿੰਗ ਸੈਂਟਰ ਗੁਰਦਾਸਪੁਰ ਦੇ ਸੰਚਾਲਕ ਅਮਰਜੀਤ ਸ਼ਾਸਤਰੀ ਨੇ ਦੱਸਿਆ ਕਿ ਕਰਨਜੀਤ ਪੰਜਾਬ ਦਾ ਇਕੋ ਇਕ ਖਿਡਾਰੀ ਹੈ ਜੋ ਇਹਨਾਂ ਖੇਡਾਂ 'ਚ ਭਾਗ ਲੈਣ ਦੇ ਯੋਗ ਹੋਇਆ ਹੈ | ਕਰਨਜੀਤ ਦੀ ਇਸ ਪ੍ਰਾਪਤੀ ਤੇ ਪੰਜਾਬ ਜੂਡੋ ਐਸੋਸੀਏਸ਼ਨ ਦੇ ਪ੍ਰਧਾਨ ਵਿਕਰਮ ਜੀਤ ਸਿੰਘ ਬਾਜਵਾ, ਜਰਨਲ ਸਕੱਤਰ ਸੁਰਿੰਦਰ ਕੁਮਾਰ, ਮੀਤ ਪ੍ਰਧਾਨ ਵਰਿੰਦਰ ਸਿੰਘ ਸੰਧੂ, ਟੈਕਨੀਕਲ ਚੇਅਰਮੈਨ ਪੰਜਾਬ ਜੂਡੋ ਐਸੋਸੀਏਸ਼ਨ ਦੇ ਸਤੀਸ਼ ਕੁਮਾਰ, ਬਲਵਿੰਦਰ ਕੌਰ ਰਾਵਲਪਿੰਡੀ ਸੀਨੀਅਰ ਖਿਡਾਰੀ ਕਪਿਲ ਕੌਂਸਲ ਸ਼ਰਮਾ, ਰਾਜ ਕੁਮਾਰ ਸ਼ਰਮਾ, ਜਤਿੰਦਰ ਪਾਲ ਸਿੰਘ ਸਾਹਿਲ ਪਠਾਣੀਆਂ, ਵਿਸ਼ਾਲ ਕਾਲੀਆ, ਗਗਨਦੀਪ ਸਿੰਘ, ਅਤੁਲ ਕੁਮਾਰ, ਦਿਨੇਸ਼ ਕੁਮਾਰ ਬਟਾਲਾ, ਨਵੀਨ ਸਲਗੋਤਰਾ, ਰਵਿੰਦਰ ਸਿੰਘ, ਰਵਿੰਦਰ ਖੰਨਾ ਨੇ ਵਧਾਈ ਦਿੱਤੀ |

ਪਿਛਲੀ ਖ਼ਬਰ ਹੜ੍ਹਾਂ ਨਾਲ ਪ੍ਰਭਾਵਿਤ ਫ਼ਸਲਾਂ ਦਾ ਮੁਆਵਜ਼ਾ ਨਾ ਮਿਲਣ ਕਾਰਨ ਪਿੰਡ ਵਾਸੀਆਂ 'ਚ ਰੋਸ ਅਗਲੀ ਖ਼ਬਰ ਦਿਵਯ ਜੋਤੀ ਜਾਗ੍ਰਤੀ ਸੰਸਥਾਨ ਵਲੋਂ ਚੱਲ ਰਹੀ ਸ੍ਰੀ ਕਿ੍ਸ਼ਨ ਕਥਾ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।