21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 24-02-2026
ਹਰਚੋਵਾਲ, 23 ਫਰਵਰੀ (ਢਿੱਲੋਂ)-ਪਿੰਡ ਭਾਮ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਗੁਰਦਾਸਪੁਰ ਵਲੋਂ ਇਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਜ਼ਿਲ੍ਹਾ ਸਿਖਲਾਈ ਅਫ਼ਸਰ ਗੁਰਦਾਸਪੁਰ ਡਾ. ਸ਼ਾਹਬਾਜ ਸਿੰਘ ਚੀਮਾ ਨੇ ਕਿਹਾ ਕਿ ਕਣਕ ਦੀ ਫਸਲ ਨੂੰ ਵਧ ਰਹੇ ਤਾਪਮਾਨ ਤੋਂ ਬਚਾਉਣ ਲਈ ਹਲਕਾ ਪਾਣੀ ਲਗਾਓ ਤੇ ਪੋਟਾਸ਼ੀਅਮ ਨਾਈਟ੍ਰੇਟ (13.0.45) 4 ਕਿਲੋ ਨੂੰ 200 ਲੀਟਰ ਪਾਣੀ 'ਚ ਮਿਲਾ ਕੇ ਪ੍ਰਤੀ ਏਕੜ ਸਪਰੇਅ ਸ਼ਾਮ ਵੇਲੇ ਕਰੋ | ਪੋਟਾਸ਼ੀਅਮ ਨਾਈਟ੍ਰੇਟ ਦੇ ਦੋ ਸਪਰੇਅ ਇਕ ਝੰਡਾ ਪੱਤਾ ਨਿਕਲਣ ਸਮੇਂ ਤੇ ਦੂਜਾ ਕਣਕ ਦੀ ਫਸਲ ਨੂੰ ਬੂਰ ਪੈਣ ਸਮੇਂ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪਿੰਡ ਭਾਮ ਰਿਆੜਕੀ ਖੇਤਰ 'ਚ ਆਉਂਦਾ ਹੈ, ਜੋ ਉੱਚ ਗੁਣਵੱਤਾ ਵਾਲੀ ਮਾਂਹ ਦੀ ਪੈਦਾਵਾਰ ਲਈ ਪ੍ਰਸਿੱਧ ਹੈ | ਦਾਲਾਂ ਦੀ ਖੇਤੀ ਨਾਲ ਮਿੱਟੀ ਦੀ ਉਪਜਾਊ ਸ਼ਕਤੀ 'ਚ ਸੁਧਾਰ ਹੁੰਦਾ ਹੈ ਤੇ ਰਸਾਇਣਕ ਖਾਦਾਂ ਦੀ ਲੋੜ ਘਟਦੀ ਹੈ | ਟੇ੍ਰਨਿੰਗ ਅਫ਼ਸਰ ਡਾ. ਸੰਦੀਪ ਸਿੰਘ ਨੇ ਗਰਮੀ ਰੁੱਤ ਦੀ ਮੂੰਗੀ ਦੀ ਕਾਸ਼ਤ ਬਾਰੇ ਦੱਸਿਆ ਕਿ ਮਾਰਚ ਦੇ ਅਖੀਰ ਤੋਂ ਅਪ੍ਰੈਲ ਦੇ ਪਹਿਲੇ ਹਫ਼ਤੇ ਤੱਕ ਬਿਜਾਈ ਕੀਤੀ ਜਾ ਸਕਦੀ ਹੈ | ਡਾ. ਦਿਲਰਾਜ ਸਿੰਘ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (ਪੀਐਮ ਕਿਸਾਨ) ਯੋਜਨਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਅਖੀਰ 'ਚ ਖੇਤੀਬਾੜੀ ਵਿਸਥਾਰ ਅਫ਼ਸਰ ਕਾਦੀਆਂ ਮਨਪ੍ਰੀਤ ਸਿੰਘ ਨੇ ਆਏ ਕਿਸਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਹਰਭੇਜ ਸਿੰਘ, ਅੰਮਿ੍ਤਪਾਲ ਸਿੰਘ ਲਾਡੀ ਤੇ ਹੋਰ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ 2 ਜਵਾਨਾਂ ਦੀ ਗੋਲੀਆਂ ਲੱਗਣ ਨਾਲ ਹੋਈ ਭੇਦਭਰੀ ਹਾਲਤ 'ਚ ਮੌਤ ਮੰਦਭਾਗੀ ਘਟਨਾ : ਜਥੇਦਾਰ ਛੋਟੇਪੁਰ ਅਗਲੀ ਖ਼ਬਰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਅੰਬੇਡਕਰ ਭਵਨ ਦਾ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।