29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪਿੰਡ ਖੁੰਡਾ ਵਿਚ ਅਕਾਲੀ ਦਲ ਦਾ ਮੈਂਬਰ ਪੰਚਾਇਤ ਕਸ਼ਮੀਰ ਸਿੰਘ 'ਆਪ' 'ਚ ਸ਼ਾਮਿਲ

ਅਜੀਤ ਡੈਸਕ 06-03-2026
ਧਾਰੀਵਾਲ, 5 ਮਾਰਚ (ਸਵਰਨ ਸਿੰਘ)-ਪਿੰਡ ਖੁੰਡਾ ਤੋਂ ਕਸ਼ਮੀਰ ਸਿੰਘ ਮੈਂਬਰ ਪੰਚਾਇਤ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਿਆ ਹੈ | ਮਾਰਕਿਟ ਕਮੇਟੀ ਧਾਰੀਵਾਲ ਦੇ ਚੇਅਰਮੈਨ ਚੇਅਰਮੈਨ ਭੁਪਿੰਦਰ ਸਿੰਘ ਰਿੰਕਾ ਦੀ ਪ੍ਰੇਰਨਾ ਅਤੇ ਯਤਨਾਂ ਸਦਕਾ ਮੈਂਬਰ ਪੰਚਾਇਤ ਕਸ਼ਮੀਰ ਸਿੰਘ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਲਿਆ, ਜਿਨਾਂ ਨੂੰ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਸਿਰੋਪਾਓ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ | ਐਡਵੋਕੇਟ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅੰਦਰ ਸ਼ਾਮਲ ਹੋਣ ਵਾਲਿਆਂ ਦਾ ਪਾਰਟੀ ਅਤੇ ਸਰਕਾਰ ਅੰਦਰ ਪੂਰਾ ਮਾਣ-ਸਤਿਕਾਰ ਹੋਵੇਗਾ | ਇਸ ਸਬੰਧ ਵਿਚ ਚੇਅਰਮੈਨ ਭੁਪਿੰਦਰ ਸਿੰਘ ਰਿੰਕਾ ਨੇ ਕਿਹਾ ਕਿ ਜਲਦ ਹੀ ਪਿੰਡ ਖੁੰਡਾ ਵਿਚ ਭਰਵਾਂ ਇਕੱਠ ਕਰ ਕੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਵਿਚ ਹੋਰ ਵੀ ਕਈ ਨਾਮਵਰ ਵਿਅਕਤੀਆਂ ਨੂੰ 'ਆਪ' ਵਿਚ ਸ਼ਾਮਿਲ ਕਰਵਾਇਆ ਜਾਵੇਗਾ | ਇਸ ਮੌਕੇ ਚੇਅਰਮੈਨ ਭੁਪਿੰਦਰ ਸਿੰਘ ਰਿੰਕਾ ਤੋਂ ਇਲਾਵਾ ਦਵਿੰਦਰ ਸਿੰਘ ਬਿੱਟਾ, ਬਲਵਿੰਦਰ ਸਿੰਘ ਫ਼ੌਜੀ, ਤਰਸੇਮ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਪਾਰਕ ਟਰੱਸਟ ਵਲੋਂ ਬੀ.ਸੀ. ਵਿੰਗ ਪ੍ਰਧਾਨ ਹੰਸਪਾਲ ਦਾ ਸਨਮਾਨ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦੇ ਵਿਦਿਆਰਥੀਆਂ ਨੇ ਓਲੰਪੀਅਡ ਪ੍ਰੀਖਿਆ 'ਚ ਜਿੱਤੇ ਸੋਨ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।