29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸਮੱਸਿਆਵਾਂ ਦੇ ਹੱਲ ਸੰਬੰਧੀ ਗ੍ਰਾਮ ਸੁਧਾਰ ਸਭਾ ਬਹਿਰਾਮਪੁਰ ਦੀ ਮੀਟਿੰਗ

ਅਜੀਤ ਡੈਸਕ 06-03-2026
ਬਹਿਰਾਮਪੁਰ, 5 ਮਾਰਚ (ਪ੍ਰੋ: ਬਲਬੀਰ ਸਿੰਘ ਕੋਲਾ)- ਗ੍ਰਾਮ ਸੁਧਾਰ ਸਭਾ ਬਹਿਰਾਮਪੁਰ ਦੀ ਮੀਟਿੰਗ ਸਭਾ ਪ੍ਰਧਾਨ ਠਾਕੁਰ ਵਿਜੇ ਸਿੰਘ ਸਲਾਰੀਆ ਦੀ ਪ੍ਰਧਾਨਗੀ ਹੇਠ ਬਹਿਰਾਮਪੁਰ ਵਿਖੇ ਹੋਈ ਜਿਸ ਵਿਚ ਪਿੰਡ ਦੇ ਰਹਿੰਦੇ ਵਿਕਾਸ ਕੰਮਾਂ ਦੇ ਸਬੰਧ ਵਿਚ ਚਰਚਾ ਕੀਤੀ ਗਈ | ਪ੍ਰਧਾਨ ਵਿਜੇ ਸਿੰਘ ਸਲਾਰੀਆ ਨੇ ਦੱਸਿਆ ਕਿ ਪਿਛਲੇ ਸਾਲ ਹੋਏ ਜਨਰਲ ਇਜਲਾਸ ਮੌਕੇ ਪਿੰਡ ਦੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੀ ਮੌਜੂਦਗੀ ਵਿਚ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਦੋਰਾਂਗਲਾ ਦੇ ਨਾਂਅ 'ਤੇ ਇਕ ਮੰਗ ਪੱਤਰ ਪੰਚਾਇਤ ਨੰੂ ਦਿੱਤਾ ਗਿਆ ਸੀ ਜਿਸ ਵਿਚ ਵਿਕਾਸ ਦੇ ਕੰਮਾਂ ਦੀ ਮੰਗ ਕੀਤੀ ਗਈ ਸੀ ਜਿਸ ਵਿਚ ਬੱਸ ਅੱਡੇ ਤੋਂ ਲੈ ਕੇ ਪ੍ਰਾਇਮਰੀ ਹੈਲਥ ਸੈਂਟਰ ਤੱਕ ਸੜਕ ਦੇ ਦੋਵੇਂ ਪਾਸੇ ਪੱਕਾ ਨਾਲਾ ਬਣਾਉਣ, ਕੂੜਾ ਡੰਪ ਦੀ ਸਮੱਸਿਆ ਦਾ ਹੱਲ, ਘਾਹ ਮੰਡੀ ਨੇੜੇ ਬਣੇ ਖਸਤਾ ਹਾਲਤ ਪੁਲ, ਬਾਬਾ ਲੁੱਡਣ ਸ਼ਾਹ ਤੋਂ ਗਾਹਲੜੀ ਰੋਡ ਤੱਕ ਦੀ ਮੁਰੰਮਤ, ਬੱਸੇ ਅੱਡੇ ਦੀ ਘਾਟ, ਪ੍ਰਾਇਮਰੀ ਹੈਲਥ ਸੈਂਟਰ ਨੰੂ ਕਮਿਊਨਿਟੀ ਹੈਲਥ ਸੈਂਟਰ ਵਿਚ ਤਬਦੀਲ ਕਰਨ ਆਦਿ ਸਮੱਸਿਆਵਾਂ ਦੇ ਹੱਲ ਲਈ ਮੰਗ ਪੱਤਰ ਦਿੱਤਾ ਗਿਆ ਸੀ ਪਰ ਅੱਜ ਤੱਕ ਕੋਈ ਵੀ ਕਾਰਵਾਈ ਨਹੀਂ ਹੋਈ | ਗਾਹਲੜੀ ਰੋਡ ਤੱਕ ਬਣਨ ਵਾਲੀ ਸੰਪਰਕ ਸੜਕ ਦੇ ਸਬੰਧ ਵਿਚ ਕੁਝ ਮਹੀਨੇ ਪਹਿਲਾਂ ਹਲਕਾ ਇੰਚਾਰਜ ਨੰੂ ਮੰਗ ਪੱਤਰ ਦਿੱਤਾ ਗਿਆ ਸੀ ਪਰ ਕੋਈ ਕਾਰਵਾਈ ਨਹੀਂ ਹੋਈ | ਮੀਟਿੰਗ ਵਿਚ ਸ਼ਾਮਿਲ ਲੋਕਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਹਲਕਾ ਇੰਚਾਰਜ ਤੋਂ ਮੰਗ ਕੀਤੀ ਗਈ ਕਿ ਪਿੰਡ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਤਾਂ ਕਿ ਪਿੰਡ ਵਾਸੀਆਂ ਨੰੂ ਸਹੂਲਤਾਂ ਮਿਲ ਸਕਣ ਤੇ ਲੋਕਾਂ ਨੰੂ ਲਾਭ ਹੋਵੇ |

ਪਿਛਲੀ ਖ਼ਬਰ ਸਰਪੰਚ ਜੁਗਰਾਜ ਸਿੰਘ ਨੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਲੰਡਨ ਕਿਡਜ਼ ਸਕੂਲ 'ਚ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ ਹੋਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।