10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਔਰਤਾਂ ਨੂੰ ਵਿੱਤੀ ਸਹਾਇਤਾ ਦੇ ਐਲਾਨ ਦਾ ਪਿੰਡ ਧੰਨੇ ਵਿਖੇ ਵਾਸੀਆਂ ਵਲੋਂ ਭਰਵਾਂ ਸਵਾਗਤ

ਅਜੀਤ ਡੈਸਕ 09-03-2026
ਵਡਾਲਾ ਗ੍ਰੰਥੀਆਂ, 8 ਮਾਰਚ (ਗੁਰਪ੍ਰਤਾਪ ਸਿੰਘ ਕਾਹਲੋਂ)- ਪੰਜਾਬ ਸਰਕਾਰ ਵਲੋਂ ਬਜਟ ਇਜਲਾਸ ਦੌਰਾਨ ਔਰਤਾਂ ਲਈ ਐਲਾਨ ਕੀਤੀਆਂ ਭਲਾਈ ਯੋਜਨਾਵਾਂ, ਜਿਸ ਤਹਿਤ ਔਰਤਾਂ ਨੂੰ ਮਹੀਨਾਵਾਰ ਇਕ ਹਜ਼ਾਰ ਤੇ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਦੇਣ ਦੇ ਫੈਸਲੇ ਦੇ ਨਾਲ-ਨਾਲ ਬਿਜਲੀ ਬਿੱਲਾਂ ਵਿਚ ਕਟੌਤੀ ਕਰਨ ਦੇ ਐਲਾਨ ਦਾ ਪਿੰਡ ਧੰਨੇ ਵਿਖੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਪਿੰਡ ਦੇ ਸਰਪੰਚ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਇਕੱਠੇ ਹੋਏ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਕਦਮ ਨੂੰ ਲੋਕ-ਹਿਤੈਸ਼ੀ ਦੱਸਦਿਆਂ ਕਿਹਾ ਕਿ ਇਨ੍ਹਾਂ ਫੈਸਲਿਆਂ ਨਾਲ ਆਮ ਲੋਕਾਂ ਅਤੇ ਖਾਸ ਕਰ ਕੇ ਮਹਿਲਾਵਾਂ ਨੂੰ ਵੱਡੀ ਰਾਹਤ ਮਿਲੇਗੀ | ਇਸ ਮੌਕੇ ਪਿੰਡ ਦੇ ਮੌਜੂਦਾ ਤੇ ਪੁਰਾਣੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ | ਹਾਜ਼ਰੀਨ ਵਿਚ ਸਾਬਕਾ ਸਰਪੰਚ ਜਰਨੈਲ ਸਿੰਘ, ਪੰਚ ਕਸ਼ਮੀਰ ਸਿੰਘ, ਸਰਵਣ ਸਿੰਘ, ਜਗੀਰ ਸਿੰਘ, ਜੈਮਲ ਸਿੰਘ, ਜਗੀਰ ਕੌਰ, ਕਸ਼ਮੀਰ ਕੌਰ, ਹਰਜੀਤ ਕੌਰ, ਸਲਵਿੰਦਰ ਕੌਰ, ਜਗਰੂਪ ਕੌਰ, ਰਣਜੀਤ ਕੌਰ, ਕਰਮਜੀਤ ਕੌਰ, ਸਰਬਜੀਤ ਕੌਰ, ਮਨਜੀਤ ਕੌਰ ਤੇ ਜਸਵਿੰਦਰ ਕੌਰ ਸਮੇਤ ਪਿੰਡ ਵਾਸੀਆਂ ਨੇ ਸਰਕਾਰ ਪੱਖੀ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਲੋਕ ਭਲਾਈ ਲਈ ਲਏ ਜਾ ਰਹੇ ਇਸ ਤਰ੍ਹਾਂ ਦੇ ਫੈਸਲੇ ਆਮ ਲੋਕਾਂ ਦੀ ਆਰਥਿਕ ਮਜ਼ਬੂਤੀ ਵਿਚ ਸਹਾਇਕ ਸਾਬਤ ਹੋਣਗੇ ਤੇ ਮਹਿਲਾਵਾਂ ਨੂੰ ਸਮਾਜ ਵਿਚ ਹੋਰ ਮਜ਼ਬੂਤ ਬਣਾਉਣ 'ਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ |
ਪਿਛਲੀ ਖ਼ਬਰ ਪ੍ਰਭਜੋਤ ਸਿੰਘ ਦਿਓ ਤੇ ਪਿ੍ਤਪਾਲ ਸਿੰਘ ਦਾ ਇੰਪਲਾਈਜ਼ ਫੈਡਰੇਸ਼ਨ 'ਚ ਸ਼ਾਮਿਲ ਹੋਣ 'ਤੇ ਸਵਾਗਤ ਅਗਲੀ ਖ਼ਬਰ ਮਾਨ ਸਰਕਾਰ ਨੇ ਸਾਰੀਆਂ ਗਾਰੰਟੀਆਂ ਕੀਤੀਆਂ ਪੂਰੀਆਂ : ਹਲਕਾ ਇੰਚਾਰਜ ਪੰਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।