10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਇਫਟੂ, ਪੇਂਡੂ ਮਜ਼ਦੂਰ ਯੂਨੀਅਨ ਅਤੇ ਡੀ.ਐਮ.ਐਫ ਵਲੋਂ 22 ਮਾਰਚ ਦੇ ਲੁਧਿਆਣਾ ਧਰਨੇ ਸੰਬੰਧੀ ਮੀਟਿੰਗ

ਅਜੀਤ ਡੈਸਕ 09-03-2026
ਗੁਰਦਾਸਪੁਰ, 8 ਮਾਰਚ (ਚੱਕਰਾਜਾ)- ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼, ਪੇਂਡੂ ਮਜ਼ਦੂਰ ਯੂਨੀਅਨ ਤੇ ਮੈਮੋਕਰੇਟਿਵ ਮੁਲਾਜ਼ਮ ਫੈਡਰੇਸ਼ਨ ਦੀ ਅਗਵਾਈ ਹੇਠ ਚਾਰ ਲੇਬਰ ਕੋਡਾਂ ਨੂੰ ਰੱਦ ਕਰਵਾਉਣ, ਬਿਜਲੀ ਸੋਧ ਬਿਲ ਵਾਪਸ ਕਰਵਾਉਣ, ਘੱਟੋ ਘੱਟ ਉਜਰਤ ਲਾਗੂ ਕਰਵਾਉਣ ਤੇ ਮਨਰੇਗਾ ਸਕੀਮ ਦੀ ਥਾਂ ਨਵਾਂ ਕਾਨੂੰਨ ਜੀ ਰਾਮ ਜੀ ਵਿਰੁੱਧ ਲਾਮਬੰਦੀ ਕਰਨ ਲਈ ਇਫਟੂ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਰਾਜ ਬਹਿਰਾਮਪੁਰ, ਜੋਗਿੰਦਰ ਪਾਲ ਘੁਰਾਲਾ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਪੰਡੋਰੀ, ਮੇਜਰ ਸਿੰਘ ਕੋਟ ਟੋਡਰ ਮੱਲ, ਸੱਜਣ ਸਿੰਘ ਤੇ ਰੂਪ ਲਾਲ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਬਲਵਿੰਦਰ ਕੌਰ ਰਾਵਲਪਿੰਡੀ ਦੀ ਪ੍ਰਧਾਨਗੀ ਹੇਠ ਸਾਂਝੀ ਮੀਟਿੰਗ ਹੋਈ | ਇਸ ਦੌਰਾਨ ਆਗੂਆਂ ਨੇ ਕਿਹਾ ਕਿ ਪ੍ਰੀਅਪੇਡ ਮੀਟਰ ਨਾਲ ਬਿਜਲੀ ਦੀਆਂ ਕੀਮਤਾਂ 'ਚ ਵਾਧਾ ਹੋਵੇਗਾ | ਵੰਡ ਪ੍ਰਣਾਲੀ ਵਿਚ ਨਿੱਜੀ ਕੰਪਨੀਆਂ ਦਾ ਦਾਖਲਾ ਹੋਵੇਗਾ, ਪੱਕੇ ਰੁਜ਼ਗਾਰ ਦਾ ਉਜਾੜਾ ਹੋਵੇਗਾ | ਉਨ੍ਹਾਂ ਕਿਹਾ ਕਿ ਚਾਰ ਲੇਬਰ ਕੋਡ ਕਾਨੂੰਨ ਲਾਗੂ ਹੋਣ ਨਾਲ ਜਥੇਬੰਦ ਹੋਣ, ਸੰਘਰਸ਼ ਕਰਨ 'ਤੇ ਰੋਕਾਂ ਲੱਗਣਗੀਆਂ, ਅੱਠ ਘੰਟੇ ਤੋਂ 12 ਘੰਟੇ ਕੰਮ ਦੀ ਦਿਹਾੜੀ ਲਾਗੂ ਹੋਵੇਗੀ | ਆਗੂਆਂ ਕਿਹਾ ਕਿ ਮਨਰੇਗਾ ਕਾਨੂੰਨ ਦੇ ਨਾਂਅ ਦੀ ਤਬਦੀਲੀ ਹੀ ਨਹੀਂ ਕੀਤੀ ਬਲਕਿ ਇਸ ਦਾ ਪੱਕੇ ਤੌਰ 'ਤੇ ਭੋਗ ਪਾਉਣ ਦੀ ਕੇਂਦਰ ਵਲੋਂ ਤਿਆਰੀ ਹੈ ਜਿਸ ਨੰੂ ਲੈ ਕੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਮੋੜਾ ਦੇਣ ਲਈ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਵਲੋਂ 22 ਮਾਰਚ ਨੂੰ ਲੁਧਿਆਣਾ ਵਿਖੇ ਸਾਂਝੇ ਤੌਰ 'ਤੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਧਰਨਾ ਅਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ |
ਪਿਛਲੀ ਖ਼ਬਰ ਨਸ਼ਿਆਂ ਨਾਲੋਂ ਵੀ ਭਿਆਨਕ ਹੈ ਬੱਚਿਆਂ 'ਚ ਮੋਬਾਈਲ ਦੀ ਆਦਤ ਅਗਲੀ ਖ਼ਬਰ ਅਮਰੀਕਾ ਨਿਵਾਸੀ ਡਾ. ਵਿਰਕ ਵਲੋਂ ਸਿੱਖ ਨੈਸ਼ਨਲ ਕਾਲਜ ਨੂੰ ਪੰਜ ਲੱਖ ਰੁਪਏ ਲੋੜਵੰਦ ਵਿਦਿਆਰਥੀਆਂ ਲਈ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।