10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸੜਕ ਹਾਦਸੇ 'ਚ ਇਕ ਗੰਭੀਰ ਜ਼ਖ਼ਮੀ

ਅਜੀਤ ਡੈਸਕ 09-03-2026
ਬਟਾਲਾ, 8 ਮਾਰਚ (ਸਤਿੰਦਰ ਸਿੰਘ)- ਸਥਾਨਕ ਜਲੰਧਰ ਰੋਡ 'ਤੇ ਇਕ ਵਿਅਕਤੀ ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਜਖ਼ਮੀ ਹੋਇਆ ਵਿਅਕਤੀ ਸ਼ੇਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਨਵੀਂ ਆਬਾਦੀ ਬਟਾਲਾ ਆਪਣੇ ਮੋਟਰਸਾਈਕਲ 'ਤੇ ਵਿਆਹ ਸਮਾਗਮ ਤੋਂ ਆ ਰਿਹਾ ਸੀ | ਜਦੋਂ ਉਹ ਅੱਚਲ ਸਾਹਿਬ ਦੇ ਨਜ਼ਦੀਕ ਕੰਗ ਵਿਲਾ ਪੈਲੇਸ ਕੋਲ ਪਹੁੰਚਿਆ ਤਾਂ ਤੇਜ਼ ਰਫ਼ਤਾਰ ਵਾਹਨ ਨਾਲ ਉਸ ਦੀ ਟੱਕਰ ਹੋ ਗਈ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ | ਆਸ-ਪਾਸ ਦੇ ਲੋਕਾਂ ਨੂੰ ਜਖ਼ਮੀ ਸਿਵਲ ਹਸਪਤਾਲ ਬਟਾਲਾ ਪਹੁੰਚਾਇਆ, ਜਿਥੇ ਡਾ. ਕਰਮ ਸਿੰਘ ਨੇ ਜਖ਼ਮੀ ਨੂੰ ਮੁਢਲੀ ਸਹਾਇਤਾ ਦੇ ਕੇ ਹਾਲਤ ਗੰਭੀਰ ਹੋਣ ਕਾਰਨ 108 ਐਂਬੂਲੈਸ ਰਾਹੀਂ ਅੰਮਿ੍ਤਸਰ ਤਬਦੀਲ ਕਰ ਦਿੱਤਾ |
ਪਿਛਲੀ ਖ਼ਬਰ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਲੋਕਾਂ ਨੂੰ ਧੋਖਾ ਦੇਣ ਵਾਲਾ ਬਜਟ ਪੇਸ਼ ਕੀਤਾ: ਸ਼ਾਹਬਾਦ ਅਗਲੀ ਖ਼ਬਰ ਦਿਲ ਦਾ ਦੌਰਾ ਪੈਣ ਕਾਰਨ ਸਕੂਲ ਅਧਿਆਪਕ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।