11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਕਾਂਗਰਸੀ ਆਗੂਆਂ ਵਲੋਂ ਸ਼ਹੀਦ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ <br/>

ਅਜੀਤ ਡੈਸਕ 09-03-2026
ਧਾਰੀਵਾਲ, 8 ਮਾਰਚ (ਸਵਰਨ ਸਿੰਘ)-ਪੰਜਾਬ ਵਿਧਾਨ ਸਭਾ ਵਿਰੋਧੀ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਂਗਰਸ ਪਾਰਟੀ ਦੇ ਮੰਡਲ ਸ਼ਹਿਰੀ ਧਾਰੀਵਾਲ ਦੇ ਪ੍ਰਧਾਨ ਸਰਦਾਰੀ ਲਾਲ ਦੀ ਅਗਵਾਈ ਹੇਠ ਪਿੰਡ ਰਣੀਆਂ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਨਰਿੰਦਰ ਸ਼ਰਮਾ ਕਾਲੇ ਸ਼ਾਹ ਸੀਨੀਅਰ ਆਗੂ, ਸਾ. ਚੇਅਰਮੈਨ ਰਾਧੇ ਕਿ੍ਸ਼ਨ ਪੁਰੀ, ਸੇਵਾ ਮੁਕਤ ਥਾਣੇਦਾਰ ਦਲਜੀਤ ਸਿੰਘ ਛੋਟੇਪੁਰ, ਸੇਵਾਮੁਕਤ ਐੱਸ.ਡੀ.ਓ. ਲਖਵਿੰਦਰ ਸਿੰਘ ਪਨੂੰ, ਸਾ. ਕੌਂਸਲਰ ਜੋਜਫ਼ ਗਿੱਲ, ਆੜ੍ਹਤੀ ਰੋਬਨ ਵੋਹਰਾ, ਆਸ਼ੂ ਮੋਦਗਿੱਲ, ਦਵਿੰਦਰ ਸਿੰਘ, ਸੰਮੀ ਧਾਰੀਵਾਲ, ਬੱਬੂ ਹੰਸ ਆਦਿ ਸਮੇਤ ਹੋਰ ਪਾਰਟੀ ਆਗੂ ਵੀ ਮੌਜੂਦ ਰਹੇ | ਮੀਟਿੰਗ ਦੌਰਾਨ ਪੁਲਿਸ ਚੌਂਕੀ ਆਦੀਆਂ ਵਿਚ ਡਿਊਟੀ ਦੌਰਾਨ ਸ਼ਹੀਦ ਹੋਏ ਜਵਾਨਾਂ ਲਈ 2 ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਜਦੋਂ ਲੋਕਾਂ ਦੀ ਸੁਰੱਖਿਆ ਕਰਨ ਵਾਲੇ ਪੁਲਿਸ ਮੁਲਾਜ਼ਮ ਹੀ ਅਸੁਰੱਖਿਅਤ ਹਨ ਤਾਂ ਆਮ ਜਨਤਾ ਦੀ ਸੁਰੱਖਿਆ ਬਾਰੇ ਅੰਦਾਜ਼ਾ ਵੀ ਨਹੀਂ ਲਗਾਇਆ ਜਾ ਸਕਦਾ ਹੈ | ਮੀਟਿੰਗ ਦੌਰਾਨ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਰ ਕੇ ਪਾਰਟੀ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ |

ਪਿਛਲੀ ਖ਼ਬਰ ਕੀਰਤਨ ਦਰਬਾਰ 13 ਅਤੇ 14 ਨੰੂ ਅਗਲੀ ਖ਼ਬਰ 'ਖੇਡਾਂ ਬਾਬਾ ਕਾਰ ਜੀ ਦੀਆਂ' ਤਿਆਰੀਆਂ ਮੁਕੰਮਲ, 10 ਨੂੰ ਹੋਣਗੇ ਕਬੱਡੀ ਮੁਕਾਬਲੇ : ਸੰਤ ਮਹਿਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।