11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਨਵੇਂ ਬਣਨ ਜਾ ਰਹੇ ਸੁਖ ਵਿਲਾ ਪੈਲੇਸ ਦਾ ਰੱਖਿਆ ਨੀਂਹ ਪੱਥਰ <br/>

ਅਜੀਤ ਡੈਸਕ 09-03-2026
ਘੁਮਾਣ, 8 ਮਾਰਚ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਕਿਸਾਨ ਵਿੰਗ ਪੰਜਾਬ ਦੇ ਜਨਰਲ ਸਕੱਤਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਮਹਿਤਾ ਤੋਂ ਘੁਮਾਣ ਰੋਡ 'ਤੇ ਅੱਡਾ ਕੋਟਲਾ ਸੂਬਾ ਸਿੰਘ ਵਿਖੇ ਬਣਨ ਜਾ ਰਹੇ ਸੁਖ ਵਿਲਾ ਪੈਲੇਸ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਸੁਖਦੇਵ ਸਿੰਘ ਸੁੱਖਾ ਵਲੋਂ ਆਪਣੀ ਜ਼ਮੀਨ ਵਿਚ ਪੈਲੇਸ ਬਣਾਉਣ ਦਾ ਉਪਰਾਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਪੈਲੇਸ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ, ਜਿਹੜੇ ਲੋਕ ਅੰਮਿ੍ਤਸਰ ਜਾਂ ਹੋਰ ਵੱਡੇ ਸ਼ਹਿਰਾਂ ਵਿਚ ਵਿਆਹ ਕਰਦੇ ਸਨ, ਉਨ੍ਹਾਂ ਨੂੰ ਆਪਣੇ ਨੇੜੇ ਹੀ ਮਨਪਸੰਦ ਦਾ ਪੈਲੇਸ ਮਿਲੇਗਾ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਲਾਕੇ ਦੇ ਅਨੇਕਾਂ ਲੋੜਵੰਦ ਲੋਕਾਂ ਨੂੰ ਵੱਡਾ ਰੁਜ਼ਗਾਰ ਵੀ ਮਿਲੇਗਾ | ਇਸ ਮੌਕੇ ਸੁਖਦੇਵ ਸਿੰਘ ਸੁੱਖਾ ਨੇ ਦੱਸਿਆ ਕਿ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਅਰਦਾਸ ਬੇਨਤੀ ਕਰ ਕੇ ਪੈਲੇਸ ਦੀ ਸ਼ੁਰੂਆਤ ਕੀਤੀ ਹੈ | ਇਸ ਮੌਕੇ ਸਾਹਿਬ ਸਿੰਘ, ਅਮਰ ਰਾਵਤ ਮਹਿਤਾ, ਲਖਵਿੰਦਰ ਸਿੰਘ ਠੇਕੇਦਾਰ, ਬਲਜੀਤ ਸਿੰਘ ਭੋਮਾ, ਜਰਨੈਲ ਸਿੰਘ, ਗੁਰਜਿੰਦਰ ਸਿੰਘ ਪੱਡਾ, ਕੇਵਲ ਸਿੰਘ, ਸ਼ੁਭਪ੍ਰੀਤ ਸਿੰਘ ਕਾਹਲੋਂ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਦਾ ਬਜਟ ਪੈਨਸ਼ਨਰ ਤੇ ਮੁਲਾਜ਼ਮ ਵਿਰੋਧੀ-ਸੁਰਿੰਦਰ ਪੱਪੂ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਨਿਭਾਏ-ਬਲਬੀਰ ਸਿੰਘ ਪੰਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।