11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪੰਜਾਬ ਸਰਕਾਰ ਦਾ ਬਜਟ ਪੈਨਸ਼ਨਰ ਤੇ ਮੁਲਾਜ਼ਮ ਵਿਰੋਧੀ-ਸੁਰਿੰਦਰ ਪੱਪੂ

ਅਜੀਤ ਡੈਸਕ 09-03-2026
ਗੁਰਦਾਸਪੁਰ, 8 ਮਾਰਚ (ਅਸ਼ੋਕ ਸ਼ਰਮਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਟਰਾਂਸਕੋ ਤੇ ਪੈਨਸ਼ਨਰ ਐਸੋਸੀਏਸ਼ਨ ਸਰਕਲ ਗੁਰਦਾਸਪੁਰ ਦੇ ਸਰਕਲ ਗੁਰਦਾਸਪੁਰ ਦੇ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਤੋਂ ਬਜਟ ਸੈਸ਼ਨ ਦੌਰਾਨ ਆਖਰੀ ਬਜਟ ਸੈਸ਼ਨ ਵਿਚ ਆਪਣੀਆਂ ਮੰਗਾਂ ਪ੍ਰਤੀ ਕਾਫ਼ੀ ਆਸ ਸੀ ਪਰ ਪੰਜਾਬ ਸਰਕਾਰ ਨੇ ਬਜਟ ਸੈਸ਼ਨ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 16 ਫੀਸਦੀ ਡੀ.ਏ. ਅਤੇ ਉਨ੍ਹਾਂ ਦਾ ਪਿਛਲਾ ਬਕਾਇਆ, ਪੈਨਸ਼ਨਰਾਂ ਦਾ 2.59 ਗੁਣਾਂਕ ਨਾਲ ਪੈਨਸ਼ਨ ਵਿਚ ਵਾਧਾ ਨਾ ਕਰਕੇ ਇਹ ਬਜਟ ਪੈਨਸ਼ਨਰ ਤੇ ਮੁਲਾਜ਼ਮ ਵਿਰੋਧੀ ਹੋ ਨਿਬੜਿਆ | ਅੱਜ ਵੱਖ-ਵੱਖ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਤੇ 16 ਫੀਸਦੀ ਡੀ.ਏ. ਉਸ ਦਾ ਬਕਾਇਆ ਲੈਣ ਲਈ ਜਦ ਵਿਧਾਨ ਸਭਾ ਵੱਲ ਮਾਰਚ ਕਰ ਰਹੇ ਸੀ ਤਾਂ ਉਨ੍ਹਾਂ 'ਤੇ ਅੱਥਰੂ ਗੈਸ ਦੇ ਗੋਲੇ, ਪਾਣੀ ਦੀਆਂ ਬੁਛਾਰਾਂ ਤੇ ਲਾਠੀ ਚਾਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ 10 ਮਾਰਚ ਨੰੂ ਇਸ ਤੋਂ ਵੀ ਤਿੱਖਾ ਸੰਘਰਸ਼ ਕਰਦੇ ਹੋਏ ਪੈਨਸ਼ਨਰ ਮੋਹਾਲੀ 6 ਫੇਸ ਵਿਚ ਇਕੱਠੇ ਹੋ ਕੇ ਮਾਰਚ ਕਰਨਗੇ | ਜੇਕਰ ਫਿਰ ਵੀ ਮੰਗਾਂ ਨਾ ਮੰਨੀਆਂ ਤਾਂ ਸੂਬਾ ਕਮੇਟੀ ਦੇ ਸੱਦੇ 'ਤੇ ਸੰਘਰਸ਼ ਨੰੂ ਮੁਲਾਜ਼ਮ ਪੈਨਸ਼ਨਰ ਸਾਂਝਾ ਫਰੰਟ ਦੀ ਅਗਵਾਈ ਹੇਠ ਹੋਰ ਵੀ ਤੇਜ਼ ਕੀਤਾ ਜਾਵੇਗਾ, ਤਾਂ ਜੋ ਪੈਨਸ਼ਨਰਾਂ ਦੀਆਂ ਮੰਗਾਂ ਮਨਵਾਈਆਂ ਜਾ ਸਕਣ |
ਪਿਛਲੀ ਖ਼ਬਰ ਨਗਰ ਕੌਂਸਲ ਨੇ ਡਾਕਖ਼ਾਨਾ ਚੌਕ ਤੋਂ ਬੀਜ ਵਾਲੀ ਮਾਰਕੀਟ ਤੱਕ ਸੜਕ ਦਾ ਨਿਰਮਾਣ ਕਰਵਾਇਆ ਸ਼ੁਰੂ ਅਗਲੀ ਖ਼ਬਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਨਵੇਂ ਬਣਨ ਜਾ ਰਹੇ ਸੁਖ ਵਿਲਾ ਪੈਲੇਸ ਦਾ ਰੱਖਿਆ ਨੀਂਹ ਪੱਥਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।