12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪੰਜ ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 09-03-2026
ਨਰੋਟ ਮਹਿਰਾ, 8 ਮਾਰਚ (ਰਾਜ ਕੁਮਾਰੀ)-ਥਾਣਾ ਸਦਰ ਪਠਾਨਕੋਟ ਨੇ ਨਾਕੇ ਦੌਰਾਨ ਇਕ ਵਿਅਕਤੀ ਤੋਂ ਪੰਜ ਗ੍ਰਾਮ ਹੈਰੋਇਨ ਫੜਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਦੋਸ਼ੀ ਦੀ ਪਹਿਚਾਣ ਗੁਲਸ਼ਨ ਕੁਮਾਰ ਨਿਵਾਸੀ ਜ਼ਿਲ੍ਹਾ ਗੁਰਦਾਸਪੁਰ ਪਿੰਡ ਗੋਪਾਲੀਆਂ ਦੇ ਰੂਪ ਵਜੋਂ ਹੋਈ ਹੈ | ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸ.ਐਚ.ਓ. ਵਿਜੇ ਕੁਮਾਰ ਨੇ ਦੱਸਿਆ ਕਿ ਏ.ਐਸ.ਆਈ. ਪਰਮਜੀਤ ਦੀ ਅਗਵਾਈ ਵਿਚ ਨਾਕਾ ਲਗਾਇਆ ਹੋਇਆ ਸੀ ਕਿ ਇਸੇ ਦੌਰਾਨ ਪਿੰਡ ਕੁੰਡੇ ਫਿਰੋਜ਼ਪੁਰ ਵਲੋਂ ਇਕ ਵਿਅਕਤੀ ਪੈਦਲ ਆ ਰਿਹਾ ਸੀ, ਜੋ ਪੁਲਿਸ ਨਾਕੇ ਨੰੂ ਦੇਖ ਕੇ ਘਬਰਾ ਗਿਆ ਤੇ ਉਹ ਆਪਣੀ ਦਿਸ਼ਾ ਬਦਲ ਕੇ ਸ਼ਮਸ਼ਾਨਘਾਟ ਵੱਲ ਤੁਰ ਪਿਆ | ਪੁਲਿਸ ਨੇ ਸ਼ੱਕ ਪੈਣ 'ਤੇ ਉਸ ਨੰੂ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਹੋਈ | ਦੋਸ਼ੀ ਨੰੂ ਗਿ੍ਫ਼ਤਾਰ ਕਰਕੇ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਕੰਪਿਊਟਰ ਅਧਿਆਪਕ ਰਵਾਨਾ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਬਰੋਲ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।