12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਸਸ਼ਕਤ ਬਣਾਉਣ ਵੱਲ ਇਕ ਵੱਡਾ ਕਦਮ- ਵਿਭੂਤੀ ਸ਼ਰਮਾ

ਅਜੀਤ ਡੈਸਕ 09-03-2026
ਪਠਾਨਕੋਟ, 8 ਮਾਰਚ (ਸੰਧੂ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕਰਨ ਦੇ ਐਲਾਨ ਦਾ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਮਹਿਲਾਵਾਂ ਹਾਜ਼ਰ ਸਨ | ਇਸ ਮੌਕੇ ਵਿਭੂਤੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਸਸ਼ਕਤ ਬਣਾਉਣ ਵੱਲ ਇਕ ਵੱਡਾ ਕਦਮ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਦੀਆਂ 18 ਸਾਲ ਤੋਂ ਵੱਧ ਉਮਰ ਵਾਲੀਆਂ ਮਹਿਲਾਵਾਂ ਨੂੰ ਹਰ ਮਹੀਨੇ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ | ਆਮ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੀ ਰਕਮ ਦਿੱਤੀ ਜਾਵੇਗੀ ਜਦਕਿ ਐਸ.ਸੀ. ਵਰਗ ਨਾਲ ਸਬੰਧਿਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ | ਇਹ ਰਕਮ ਸਿੱਧੀ ਮਹਿਲਾਵਾਂ ਦੇ ਬੈਂਕ ਖਾਤਿਆਂ 'ਚ ਭੇਜੀ ਜਾਵੇਗੀ | ਵਿਭੂਤੀ ਸ਼ਰਮਾ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਪੰਜਾਬ ਦੀਆਂ ਲਗਪਗ 97 ਫੀਸਦੀ ਮਹਿਲਾਵਾਂ ਨੂੰ ਮਿਲੇਗਾ ਤੇ ਇਸ ਲਈ ਸਰਕਾਰ ਵਲੋਂ ਕਰੀਬ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੀ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਉਨ੍ਹਾਂ ਨੂੰ ਸਨਮਾਨ ਨਾਲ ਜੀਵਨ ਜਿਊਣ ਲਈ ਮਦਦਗਾਰ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਦੀਆਂ ਯੋਜਨਾਵਾਂ ਰਾਹੀਂ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਤੇ ਭਵਿੱਖ ਵਿਚ ਵੀ ਅਜਿਹੀਆਂ ਲੋਕ ਹਿਤੈਸ਼ੀ ਸਕੀਮਾਂ ਲਾਗੂ ਕਰਦੀ ਰਹੇਗੀ | ਇਸ ਮੌਕੇ ਪਾਰਟੀ ਦੇ ਵਲੰਟੀਅਰ ਤੇ ਅਹੁਦੇਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਬੀਬੀ ਰਹਿਮਤੇ ਕ੍ਰਿਸਚਨ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਅਗਲੀ ਖ਼ਬਰ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਕੰਪਿਊਟਰ ਅਧਿਆਪਕ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।