12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਬੀਬੀ ਰਹਿਮਤੇ ਕ੍ਰਿਸਚਨ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਅਜੀਤ ਡੈਸਕ 09-03-2026
ਸ਼ਾਹਪੁਰ ਕੰਢੀ, 8 ਮਾਰਚ (ਰਣਜੀਤ ਸਿੰਘ)- ਬੀਬੀ ਰਹਿਮਤੇ ਕ੍ਰਿਸਚਨ ਕਾਲਜ ਮੱਟੀ ਕੋਟ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਚੇਅਰਪਰਸਨ ਪਿ੍ਆ ਤੇ ਸਕੱਤਰ ਪਿ੍ੰਸ ਮਸੀਹ ਦੀ ਅਗਵਾਈ ਹੇਠ ਕੇਕ ਕੱਟ ਕੇ ਮਨਾਇਆ ਗਿਆ ਜਿਸ ਵਿਚ ਪੰਜਾਬ ਸਰਕਾਰ ਦੇ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਬਾਊ ਮੁਨੱਵਰ ਮਸੀਹ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਉਨ੍ਹਾਂ ਕਿਹਾ ਕਿ ਅੱਜ ਵਿਸ਼ਵ ਪੱਧਰ 'ਤੇ ਮਹਿਲਾਵਾਂ ਨੇ ਆਪਣੀ ਸ਼ਕਤੀ ਦਾ ਲੋਹਾ ਮਨਵਾਇਆ ਹੈ | ਲੜਕੀਆਂ ਹਰ ਖੇਤਰ ਵਿਚ ਅੱਗੇ ਵੱਧ ਰਹੀਆਂ ਹਨ | ਕੇਂਦਰ ਤੇ ਪੰਜਾਬ ਸਰਕਾਰ ਵਲੋਂ ਵੀ ਮਹਿਲਾ ਸਸ਼ਕਤੀਕਰਨ ਦੇ ਸਫ਼ਲ ਉਪਰਾਲੇ ਹੋ ਰਹੇ ਹਨ | ਲੜਕੀਆਂ ਦੇਸ਼ ਤੇ ਪਰਿਵਾਰ ਦੀ ਖੁਸ਼ਹਾਲੀ ਵਿਚ ਅਹਿਮ ਯੋਗਦਾਨ ਪਾ ਰਹੀਆਂ ਹਨ | ਇਸ ਮੌਕੇ ਚੇਅਰਪਰਸਨ ਪਿ੍ਆ ਦੇ ਜਨਮ ਦਿਨ 'ਤੇ ਮਹਿਲਾ ਦਿਵਸ ਕੇਕ ਕੱਟ ਕੇ ਮਨਾਇਆ ਗਿਆ | ਇਸ ਮੌਕੇ ਮੈਡਮ ਕੋਮਲ, ਮੈਡਮ ਰਚਨਾ, ਮੈਡਮ ਵਿਜੇ, ਮੈਡਮ ਵੀਨਸ, ਮੈਡਮ ਮੋਨਿਕਾ, ਮੈਡਮ ਨਗਮਾ, ਮੈਡਮ ਕਿਰਨ, ਮੈਡਮ ਚਾਹਤ ਅਤੇ ਮੈਡਮ ਅਨੀਤਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰਾਜ ਪੱਧਰੀ ਰੈਲੀ ਲਈ ਕਰਮਚਾਰੀਆਂ ਤੇ ਪੈਨਸ਼ਨਰਾਂ ਦਾ ਜਥਾ ਚੰਡੀਗੜ੍ਹ ਰਵਾਨਾ ਅਗਲੀ ਖ਼ਬਰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਸਸ਼ਕਤ ਬਣਾਉਣ ਵੱਲ ਇਕ ਵੱਡਾ ਕਦਮ- ਵਿਭੂਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।