12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਰਾਜ ਪੱਧਰੀ ਰੈਲੀ ਲਈ ਕਰਮਚਾਰੀਆਂ ਤੇ ਪੈਨਸ਼ਨਰਾਂ ਦਾ ਜਥਾ ਚੰਡੀਗੜ੍ਹ ਰਵਾਨਾ

ਅਜੀਤ ਡੈਸਕ 09-03-2026
ਪਠਾਨਕੋਟ, 8 ਮਾਰਚ (ਵਿਨੋਦ)- ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਕਰਮਚਾਰੀਆਂ ਤੇ ਪੈਨਸ਼ਨਰਾਂ ਦਾ ਸੰਘਰਸ਼ ਤੇਜ਼ ਹੋ ਗਿਆ ਹੈ | ਪੰਜਾਬ ਕਰਮਚਾਰੀ ਤੇ ਪੈਨਸ਼ਨਰ ਸਾਂਝੇ ਮੋਰਚੇ ਦੇ ਬੈਨਰ ਹੇਠ ਜਥਾ ਪਠਾਨਕੋਟ ਜ਼ਿਲ੍ਹੇ ਤੋਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵਿਸ਼ਾਲ ਵਿਰੋਧ ਪ੍ਰਦਰਸ਼ਨ ਕਰਨ ਤੇ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਰਵਾਨਾ ਹੋਇਆ | ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਵੀ ਦੱਤ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਕਨਵੀਨਰ ਰਜਨੀਸ਼ ਕੁਮਾਰ, ਪੀ.ਡਬਲਿਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਸ਼ਾਖਾ ਮਾਧੋਪੁਰ ਦੇ ਪ੍ਰਧਾਨ ਰਵਿੰਦਰ ਮਹਾਜਨ, ਰਾਜੇਸ਼ ਲਵਲੀ, ਮਨੋਹਰ ਲਾਲ ਤੇ ਮਿਡ ਡੇ ਮੀਲ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਤੋਸ਼ ਪਾਸੀ ਨੇ ਕਿਹਾ ਕਿ ਇਨਕਲਾਬ ਦੇ ਨਾਮ 'ਤੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਸਰਕਾਰ ਨੇ ਨਾ ਸਿਰਫ਼ ਚੋਣਾਂ ਦੌਰਾਨ ਕਰਮਚਾਰੀਆਂ ਤੇ ਪੈਨਸ਼ਨਰਾਂ ਨਾਲ ਵਾਅਦੇ ਕੀਤੇ ਸਨ, ਸਗੋਂ ਗਾਰੰਟੀ ਵੀ ਦਿੱਤੀ ਸੀ ਕਿ ਕੰਮ ਕੀਤਾ ਜਾਵੇਗਾ ਪਰ ਸੱਤਾ ਵਿਚ ਆਉਣ ਤੋਂ ਬਾਅਦ ਮੰਗਾਂ ਮੰਨਣ ਦੀ ਬਜਾਏ ਸਰਕਾਰ ਮੀਟਿੰਗਾਂ ਦਾ ਸਮਾਂ ਤਹਿ ਕਰਕੇ ਉਨ੍ਹਾਂ ਨੂੰ ਮੁਲਤਵੀ ਕਰਨ ਦਾ ਇਤਿਹਾਸ ਸਿਰਜ ਰਹੀ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਰਜਨੀਸ਼ ਕੁਮਾਰ, ਰਜਿੰਦਰ ਕੁਮਾਰ, ਰਾਜੇਸ਼ ਲਵਲੀ, ਰਾਜੇਸ਼ ਸ਼ਰਮਾ, ਕੁਲਦੀਪ ਕੁਮਾਰ, ਅੰਮਿ੍ਤ ਪਾਲ ਸਿੰਘ, ਕੁਲਵਿੰਦਰ ਸਿੰਘ, ਲਕਸ਼ਮੀਕਾਂਤ, ਨਰਿੰਦਰ ਕੁਮਾਰ, ਅਸ਼ੋਕ ਕੁਮਾਰ, ਬਲਵਿੰਦਰ ਕੁਮਾਰ, ਨਰਿੰਦਰ ਕੁਮਾਰ, ਓਮ ਪ੍ਰਕਾਸ਼, ਵਿਜੇ, ਸੁਭਾਸ਼, ਰਾਜਵੀਰ, ਦੇਸਰਾਜ, ਅਮਨ ਕੁਮਾਰ, ਲਕਸ਼ਮਣ, ਬਲਰਾਜ ਸਿੰਘ, ਬਲਰਾਜ ਸਿੰਘ ਦੇਵੀ, ਏ. ਦੇਵੀ, ਆਸ਼ਾ ਰਾਣੀ, ਰਾਧਾ ਅਤੇ ਰਾਜੂ ਹਾਜ਼ਰ ਸਨ |
ਪਿਛਲੀ ਖ਼ਬਰ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਨਾਲ ਔਰਤਾਂ ਆਤਮ-ਨਿਰਭਰ ਬਣਨਗੀਆਂ- ਵਿਧਾਇਕ ਹਾਕਮ ਸਿੰਘ ਅਗਲੀ ਖ਼ਬਰ ਬੀਬੀ ਰਹਿਮਤੇ ਕ੍ਰਿਸਚਨ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।