15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 12ਵੀਂ ਬੱਸ ਰਵਾਨਾ ਹੋਈ

ਅਜੀਤ ਡੈਸਕ 09-03-2026
ਪਠਾਨਕੋਟ, 8 ਮਾਰਚ (ਸੰਧੂ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ 12ਵੀਂ ਬੱਸ ਨੂੰ ਅੱਜ ਸਵੇਰੇ ਵਾਰਡ ਨੰਬਰ 5 ਕਾਜ਼ੀਪੁਰ ਮੁਹੱਲਾ ਬੂਥ ਨੰਬਰ 12 ਤੋਂ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਅਤੇ ਨਗਰ ਸੁਧਾਰ ਟਰੱਸਟ ਪਠਾਨਕੋਟ ਦੇ ਚੇਅਰਮੈਨ ਸੌਰਭ ਬਹਿਲ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸਥਾਨਿਕ ਲੋਕ ਮੌਜੂਦ ਸਨ | ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਅਤੇ ਨਗਰ ਸੁਧਾਰ ਟਰੱਸਟ ਪਠਾਨਕੋਟ ਦੇ ਚੇਅਰਮੈਨ ਸੌਰਭ ਬਹਿਲ ਨੇ ਇਸ ਲੋਕ ਭਲਾਈ ਪਹਿਲ ਕਦਮੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਹਿਲ ਆਮ ਨਾਗਰਿਕਾਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰ ਰਹੀ ਹੈ | ਇਸ ਮੌਕੇ ਵਾਰਡ ਇੰਚਾਰਜ ਸੁਸ਼ਮਾ, ਮਾਝਾ ਜ਼ੋਨ ਯੂਥ ਪ੍ਰਧਾਨ ਅਭੀ ਸ਼ਰਮਾ, ਨਿਤਿਨ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਬਲਾਕ ਵਿਕਾਸ ਪੰਚਾਇਤ ਦਫ਼ਤਰ ਵਿਖੇ ਚੇਅਰਮੈਨ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਕੀਤੀ ਮੀਟਿੰਗ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਐਲ.ਈ.ਡੀ. ਸਕਰੀਨਾਂ 'ਤੇ ਕੀਤੀ ਲਾਈਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।